India

ਕੇਜਰੀਵਾਲ ਨੂੰ ਮੁੜ ਸੰਮਨ ਜਾਰੀ

ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘਪਲਾ ਕੇਸ ਵਿਚ ਇਕ ਵਾਰ ਫਿਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਜਾਰੀ ਕੀਤਾ ਹੈ ਅਤੇ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਵਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਇਹ 5ਵਾਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 4 ਸੰਮਨ ਜਾਰੀ ਕੀਤੇ ਗਏ ਸਨ ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਈਡੀ ਵਲੋਂ ਭੇਜੇ ਜਾ ਰਹੇ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ।

Related posts

ਦਿੱਲੀ ‘ਚ ਲੱਖੀ ਸ਼ਾਹ ਵਣਜਾਰਾ ਜਯੰਤੀ ਮਨਾਉਣ ਨੂੰ ਲੈ ਕੇ ਛਿੜਿਆ ਵਿਵਾਦ, ਪੰਜਾਬ ਤੱਕ ਦਿਖਾਈ ਦੇਵੇਗਾ ਅਸਰ

Bunty

ਪ੍ਰਧਾਨ ਮੰਤਰੀ ਦਾ ਰਾਜ ਸਭਾ ’ਚ ਭਾਸ਼ਣ 

Bunty

ਸੀਰਮ ਇੰਸਟੀਚਿਊਟ ਨੂੰ 7 ਤੋਂ 11 ਸਾਲ ਤਕ ਦੀ ਉਮਰ ਦੇ ਬੱਚਿਆਂ ‘ਤੇ ਵੈਕਸੀਨ ਦੇ ਪ੍ਰੀਖਣ ਦੀ ਇਜਾਜ਼ਤ

Bunty