India

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, 2 ਜੂਨ ਨੂੰ ਕਰਨਾ ਹੋਵੇਗਾ ਆਤਮਸਮਰਪਣ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਸੁਪਰੀਮ ਕੋਰਟ ਦੀ ਰਜਿਸਟਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ਡਾਕਟਰੀ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਦੀ ਬੇਨਤੀ ਦੀ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਉਨ੍ਹਾਂ ਨੂੰ 2 ਜੂਨ ਨੂੰ ਕੋਰਟ ਸਾਹਮਣੇ ਆਤਮਸਮਰਪਣ ਕਰਨਾ ਹੋਵੇਗਾ। ਰਜਿਸਟਰੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨੂੰ ਟਰਾਇਲ ਕੋਰਟ ’ਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਦੀ ਛੋਟ ਦਿੱਤੀ ਹੈ। ਇਸ ਦਾ ਮਤਲਬ ਸਾਫ ਹੈ ਕਿ ਕੇਜਰੀਵਾਲ ਨੂੰ 2 ਜੂਨ ਨੂੰ ਆਤਮਸਮਰਪਣ ਕਰਨਾ ਹੀ ਹੋਵੇਗਾ।
ਦੱਸ ਦੇਈਏ ਕਿ ਹਾਲ ਹੀ ’ਚ ਕੇਜਰੀਵਾਲ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਚ ਮੁੱਖ ਮੰਤਰੀ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਤੱਕ ਵਧਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਮੁਤਾਬਕ ਮੁੱਖ ਮੰਤਰੀ ਕੇਜਰੀਵਾਲ ਨੂੰ ਪੀ.ਈ.ਟੀ.-ਸੀਟੀ ਸਕੈਨ ਦੇ ਨਾਲ-ਨਾਲ ਕਈ ਹੋਰ ਟੈਸਟ ਵੀ ਕਰਵਾਉਣੇ ਪੈਣਗੇ। ਇਸੇ ਲਈ ਉਨ੍ਹਾਂ ਨੇ ਜਾਂਚ ਲਈ ਸੁਪਰੀਮ ਕੋਰਟ ਤੋਂ 7 ਦਿਨਾਂ ਦਾ ਸਮਾਂ ਮੰਗਿਆ ਸੀ।
ਦੱਸਣਯੋਗ ਹੈ ਕਿ 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਲਈ 1 ਜੂਨ ਤੱਕ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਸੀ। ਈਡੀ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਪੁੱਛਗਿੱਛ ਲਈ 9 ਸੰਮਨ ਜਾਰੀ ਕੀਤੇ ਸਨ। ਹਾਲਾਂਕਿ ਕੇਜਰੀਵਾਲ ਕਿਸੇ ਵੀ ਸੰਮਨ ’ਤੇ ਪੇਸ਼ ਨਹੀਂ ਹੋਏ ਸਨ।

Related posts

ਤੇਲ ਲਈ ਨਵੇਂ ਨਿਯਮ : ਹੁਣ ਇੱਕ ਗੱਡੀ ਰੋਜ਼ਾਨਾ ਸਿਰਫ਼ 200 ਲੀਟਰ ਤੇਲ ਲੈ ਸਕੇਗੀ

admin

ਹਰਿਆਣਾ ਸਰਕਾਰ ਵਲੋਂ ਅੱਤਵਾਦ ਵਿਰੋਧੀ ਦਸਤੇ ਦਾ ਗਠਨ

admin

ਭਾਰਤ ਦੇ 70 ਕਰੋੜ ਨੌਜਵਾਨ ਦੇਸ਼ ਦਾ ਸਰਮਾਇਆ – ਪ੍ਰਧਾਨ ਮੰਤਰੀ ਮੋਦੀ

admin