India

ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰਨ ਤੋਂ ਬਾਅਦ ਪਰਿਵਾਰ ਸਮੇਤ ਇਸ ਦੀਆਂ ਚਾਬੀਆਂ ਸੌਂਪ ਦਿੱਤੀਆਂ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ 6, ਫਲੈਗਸਟਾਫ਼ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਨੂੰ ਖ਼ਾਲੀ ਕਰ ਦਿੱਤਾ ਅਤੇ ਉਹ ਲੁਟੀਅਨਜ਼ ਜ਼ੋਨ ਵਿਚਲੇ ਬੰਗਲੇ ਵਿਚ ਚਲੇ ਗਏ ਹਨ, ਜਿਹੜਾ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਸੰਸਦ ਮੈਂਬਰ ਵਜੋਂ ਮਿਲਿਆ ਹੋਇਆ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ‘ਚ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰਨ ਤੋਂ ਬਾਅਦ ਪਰਿਵਾਰ ਸਮੇਤ ਇਸ ਦੀਆਂ ਚਾਬੀਆਂ ਸੌਂਪ ਦਿੱਤੀਆਂ। ਆਮ ਆਦਮੀ ਪਾਰਟੀ ਦੇ ਸੁਪਰੀਮੋ ਆਪਣੀ ਪਤਨੀ ਤੇ ਪੁੱਤਰ ਸਮੇਤ ਇਕ ਕਾਰ ਰਾਹੀਂ ਸਿਵਲ ਲਾਈਨਜ਼ ਇਲਾਕੇ ਵਿਚਲੀ ਮੁੱਖ ਮੰਤਰੀ ਰਿਹਾਇਸ਼ ਤੋਂ ਜਾਂਦੇ ਦਿਖਾਈ ਦਿੱਤੇ। ਉਨ੍ਹਾਂ ਦੇ ਮਾਪੇ ਤੇ ਧੀ ਦੂਜੀ ਕਾਰ ਵਿਚ ਸਵਾਰ ਹੋ ਕੇ ਉਨ੍ਹਾਂ ਦੇ ਨਾਲ ਹੀ ਰਵਾਨਾ ਹੋਏ। ਕੇਜਰੀਵਾਲ ਤੇ ਉਨ੍ਹਾਂ ਦਾ ਪਰਿਵਾਰ ਹੁਣ ਮਿੱਤਲ ਨੂੰ ਮਿਲੇ ਹੋਏ ਬੰਗਲੇ 5, ਫ਼ਿਰੋਜ਼ਸ਼ਾਹ ਰੋਡ ਵਿਚ ਰਹੇਗਾ, ਜਿਹੜਾ ਮੰਡੀ ਹਾਉੂਸ ਦੇ ਕਰੀਬ ਹੈ। ਮਿੱਤਲ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਹਨ।

ਵਰਨਣਯੋਗ ਹੈ ਕਿ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਸਬੰਧੀ ਕੇਸ ਵਿਚ ਜੇਲ੍ਹ ਤੋਂ ਰਿਹਾਅ ਹੋਣ ਪਿੱਛੋਂ ਇਹ ਕਹਿੰਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਕਿ ਉਹ ‘ਜਨਤਾ ਤੋਂ ਈਮਾਨਦਾਰੀ ਦਾ ਫ਼ਤਵਾ’ ਹਾਸਲ ਕਰ ਕੇ ਹੀ ਮੁੜ ਅਹੁਦਾ ਸੰਭਾਲਣਗੇ। ਇਸ ਪਿੱਛੋਂ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।

Related posts

ਆਪ’ ਛੱਡਣ ਪਿੱਛੋਂ ਕੈਲਾਸ਼ ਗਹਿਲੋਤ ਭਾਜਪਾ ’ਚ ਸ਼ਾਮਲ ਇਸ ਨਾਲ ਦਿੱਲੀ ਦੀ ਰਾਜਨੀਤੀ ‘ਚ ਇਹ ਨਵਾਂ ਮੋੜ ਆਇਆ

Bunty

ਤਿੰਨ ਦਿਨਾਂ ਦੌਰੇ ‘ਤੇ 1 ਅਪ੍ਰੈਲ ਤੋਂ ਭਾਰਤ ਆਉਣਗੇ ਨੇਪਾਲ ਦੇ ਪ੍ਰਧਾਨ ਮੰਤਰੀ, PM ਮੋਦੀ ਤੇ NSA ਅਜੀਤ ਡੋਭਾਲ ਨਾਲ ਕਰਨਗੇ ਮੁਲਾਕਾਤ

Bunty

ਝਾਰਖੰਡ ਦੇ ਮੁੱਖ ਮੰਤਰੀ ਚੋਣਾਂ ਤੋਂ ਬਾਅਦ ਪਰਿਵਾਰ ਨਾਲ ਸਮਾਂ ਬਿਤਾਉਂਦੇ ਹੋਏ !

admin