India

ਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ, ਆਤਿਸ਼ੀ ਹੋਣਗੇ ਨਵੇਂ ਮੁੱਖ ਮੰਤਰੀ

'ਆਪ' ਨੇਤਾ ਅਤੇ ਪ੍ਰਸਤਾਵਿਤ ਮੁੱਖ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਼ਗਵਰਨਰ ਵੀਕੇ ਸਕਸੈਨਾ ਅੱਗੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਨਾਲ ਹਨ ਆਪ ਨੇਤਾ ਅਰਵਿੰਦ ਕੇਜਰੀਵਾਲ। ਫੋਟੋ: ਏ ਐਨ ਆਈ।

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ ਹਾਕਮ ਧਿਰ ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਹੈ।
ਕੇਜਰੀਵਾਲ ਵੱਲੋਂ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੂੰ ਅਸਤੀਫ਼ਾ ਸੌਂਪੇ ਜਾਣ ਤੋਂ ਬਾਅਦ, ‘ਆਪ’ ਵੱਲੋਂ ਉਨ੍ਹਾਂ ਦੇ ਜਾਨਸ਼ੀਨ ਵਜੋਂ ਚੁਣੀ ਗਈ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੇ ਨਵੀਂ ਸਰਕਾਰ ਬਣਾਉਣ ਲਈ ਆਪਣਾ ਦਾਅਵਾ ਐੱਲਜੀ ਅੱਗੇ ਪੇਸ਼ ਕੀਤਾ।
ਇਸ ਤੋਂ ਪਹਿਲਾਂ ਕੇਜਰੀਵਾਲ ਬਾਅਦ ਦੁਪਹਿਰ ਆਪਣਾ ਅਸਤੀਫ਼ਾ ਸੌਂਪਣ ਲਈ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਦੇ ਸਕੱਤਰੇਤ ਵਿਚ ਪੁੱਜੇ। ਕੇਜਰੀਵਾਲ ਮੰਤਰੀ ਮੰਡਲ ਵਿਚ ਆਪਣੇ ਸਹਿਯੋਗੀਆਂ ਅਤੇ ਉਨ੍ਹਾਂ ਦੀ ਜਾਨਸ਼ੀਨ ਵਜੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਲਈ ਚੁਣੀ ਗਈ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਦੇ ਨਾਲ ਐੱਲਜੀ ਸਕੱਤਰੇਤ ਪੁੱਜੇ ਅਤੇ ਆਪਣਾ ਤੇ ਆਪਣੇ ਮੰਤਰੀ ਮੰਡਲ ਦਾ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪਿਆ। ਕੇਜਰੀਵਾਲ ਵੱਲੋਂ ਬੀਤੇ ਐਤਵਾਰ ਨੂੰ ‘ਈਮਾਨਦਾਰ’ ਸਾਬਤ ਹੋਣ ਤੱਕ ਮੁੱਖ ਮੰਤਰੀ ਦਾ ਅਹੁਦਾ ਨਾ ਸੰਭਾਲਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅੱਜ ਸਵੇਰੇ ‘ਆਪ’ ਦੇ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਉਨ੍ਹਾਂ ਦੇ ਜਾਨਸ਼ੀਨ ਵਜੋਂ ਮੁੱਖ ਮੰਤਰੀ ਦੇ ਅਹੁਦੇ ਲਈ ਚੁਣ ਲਿਆ ਗਿਆ ਸੀ। ਕੇਜਰੀਵਾਲ ਦੀ ਇਥੇ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਪਾਰਟੀ ਸੁਪਰੀਮੋ ਕੇਜਰੀਵਾਲ ਵੱਲੋਂ ਆਤਿਸ਼ੀ ਦੇ ਨਾਂ ਦੀ ਪੇਸ਼ ਕੀਤੀ ਗਈ ਤਜਵੀਜ਼ ਨੂੰ ਵਿਧਾਇਕ ਦਲ ਨੇ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਸੀ।

Related posts

ਆਰ. ਜੀ. ਕਰ ਹਸਪਤਾਲ ਦੇ ਸਾਬਕਾ ਪਿ੍ਰੰਸੀਪਲ ਡਾ. ਸੰਦੀਪ ਘੋਸ਼ ਦੀ ਮੈਡੀਕਲ ਪ੍ਰੈਕਟੀਸ਼ਨਰ ਰਜਿਸਟ੍ਰੇਸ਼ਨ ਰੱਦ

editor

ਰਾਹੁਲ ਗਾਂਧੀ ਰਾਜਨੀਤੀ ਦਾ ਫ਼ੇਲ੍ਹ ਉਤਪਾਦ, ਉਨ੍ਹਾਂ ਦੀ ਵਡਿਆਈ ਕਰਨਾ ਖੜਗੇ ਦੀ ਮਜ਼ਬੂਰੀ: ਨੱਡਾ

editor

ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਭਾਰਤ ਵੱਲੋਂ ਨਿਖੇਧੀ

editor