India

ਕੇਰਲ ਵਿੱਚ ਜ਼ਮੀਨ ਖਿਸਕਣ ਦਾ ਮਾਮਲਾ: ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 6 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਤਿਰੁਵਨੰਤਪੁਰਮ – ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਬੁੱਧਵਾਰ ਨੂੰ ਵਾਇਨਾਡ ਜ਼ਿਲ੍ਹੇ ’ਚ ਕੁਦਰਤੀ ਆਫ਼ਤ ਕਾਰਨ ਹੋਈ 200 ਤੋਂ ਵੱਧ ਲੋਕਾਂ ਦੀ ਮੌਤ ਦੇ ਮਾਮਲੇ ’ਚ ਇਨ੍ਹਾਂ ਲੋਕਾਂ ਦੇ ਵਾਰਸਾਂ ਨੂੰ ਛੇ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਵਿਜਯਨ ਨੇ ਕਿਹਾ ਕਿ ਛੇ ਲੱਖ ਰੁਪਏ ਵਿੱਚੋਂ ਚਾਰ ਲੱਖ ਰੁਪਏ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ ਅਤੇ ਬਾਕੀ ਮੁੱਖ ਮੰਤਰੀ ਰਾਹਤ ਫੰਡ (ਸੀਐੱਮਡੀਆਰਐਫ) ਵਿੱਚੋਂ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜ਼ਮੀਨ ਖਿਸਕਣ ਕਾਰਨ ਅਪਾਹਜ ਹੋਣ ਵਾਲੇ ਲੋਕਾਂ ਨੂੰ ਸੀਐਮਡੀਆਰਐਫ ਵੱਲੋਂ 75,000 ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ 50,000 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ ਜੋ 40 ਤੋਂ 60 ਪ੍ਰਤੀਸ਼ਤ ਦੇ ਵਿਚਕਾਰ ਅਪਾਹਜ ਹਨ ਜਾਂ ਇਸ ਕੁਦਰਤੀ ਆਫ਼ਤ ਕਾਰਨ ਬਹੁਤ ਗੰਭੀਰ ਜ਼ਖ਼ਮੀ ਹੋਏ ਹਨ।

Related posts

ਮਹਾਰਾਸ਼ਟਰ ਚੋਣਾਂ: ਬਾਲੀਵੁੱਡ ਕਲਾਕਾਰਾਂ ਨੇ ਵੱਧ ਚੜ੍ਹਕੇ ਹਿੱਸਾ ਲਿਆ !

admin

ਇਕਵਾਡੋਰ ‘ਚ ਅੱਗ ਤੇ ਸੋਕੇ ਕਾਰਨ ਰਾਸ਼ਟਰੀ ਐਮਰਜੈਂਸੀ ਦਾ ਐਲਾਨ

editor

ਆਤਿਸ਼ੀ ਵਲੋਂ ਦਿੱਲੀ ਮੈਟਰੋ ਦੇ ਫੇਜ਼ 4 ਲਈ ਡਰਾਈਵਰ ਰਹਿਤ ਟਰੇਨ ਦਾ ਮੁਆਇਨਾ !

admin