ArticlesPunjab

ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ !

ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ।

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਦਿੱਲੀ ਸਮੇਤ ਚਾਰ ਸੂਬਾ ਪ੍ਰਧਾਨਾਂ ਨੂੰ ਬਦਲ ਦਿੱਤਾ ਹੈ। ਇਨ੍ਹਾਂ ਵਿੱਚ ਹਰਿਆਣਾ, ਦਿੱਲੀ ਅਤੇ ਤ੍ਰਿਪੁਰਾ ਸ਼ਾਮਲ ਹਨ। ਪੰਜਾਬ ਸਭ ਤੋਂ ਵੱਧ ਨਜ਼ਰ ਵਾਲਾ ਸੂਬਾ ਹੈ ਕਿਉਂਕਿ 2027 ਵਿੱਚ ਉੱਥੇ ਚੋਣਾਂ ਹੋਣੀਆਂ ਹਨ, ਅਤੇ ਭਾਜਪਾ ਪੰਜਾਬ ਨੂੰ ਜਿੱਤਣ ਦੇ ਮਿਸ਼ਨ ‘ਤੇ ਹੈ। ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਹੈ। ਇਸ ਦੇ ਨਾਲ ਹੀ ਭਾਜਪਾ ਵੱਲੋਂ ਹਰਿਆਣਾ ‘ਚ ਡਾ. ਅਰਚਨਾ ਗੁਪਤਾ, ਦਿੱਲੀ ‘ਚ ਹਰਸ਼ ਮਲਹੋਤਰਾ ਅਤੇ ਤ੍ਰਿਪੁਰਾ ‘ਚ ਅਭਿਸ਼ੇਕ ਦੇਬਰਾਏ ਨੂੰ ਨਵੇਂ ਇੰਚਾਰਜਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਦੀ ਲੋੜ ਇਸ ਲਈ ਵੀ ਜ਼ਰੂਰੀ ਸੀ ਕਿ ਸੁਨੀਲ ਜਾਖੜ ਦਾ ਕਾਰਜਕਾਲ ਵੀ ਛੇਤੀ ਖ਼ਤਮ ਹੋ ਰਿਹਾ ਹੈ। ਉਨ੍ਹਾਂ ਦਾ 3 ਸਾਲ ਦਾ ਕਾਰਜਕਾਲ ਅਗਲੇ ਮਹੀਨੇ ਜੁਲਾਈ ਵਿੱਚ ਖਤਮ ਹੋ ਰਿਹਾ ਸੀ। ਹਾਲਾਂਕਿ, ਸੁਨੀਲ ਜਾਖੜ, ਪਾਰਟੀ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ‘ਚ ਪ੍ਰਚਾਰ ਦੀ ਭੂਮਿਕਾ ਨਿਭਾਉਂਦੇ ਰਹਿਣਗੇ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਦੇ ਅਹੁਦੇ ਦੇ ਲਈ ਪਾਰਟੀ ਵਲੋਂ ਇੱਕ ਸਿੱਖ ਚਿਹਰੇ ਦੀ ਵੀ ਭਾਲ ਕੀਤੀ ਜਾ ਰਹੀ ਸੀ।

ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ, ਪਾਰਟੀ ਨੂੰ ਸੂਬੇ ਵਿੱਚ ਨਵੇਂ ਸਮਾਜਿਕ ਅਤੇ ਰਾਜਨੀਤਿਕ ਸਮੀਕਰਨ ਬਣਾਉਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਦਰਭ ਵਿੱਚ, ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਭਾਜਪਾ ਦੀ ਨਵੀਂ ਰਾਜਨੀਤਿਕ ਰਣਨੀਤੀ ਦੇ ਇੱਕ ਮੁੱਖ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸੰਦਰਭ ਵਿੱਚ, ਪਾਰਟੀ ਨੇ ਪੰਜਾਬ ਭਾਜਪਾ ਸੂਬਾ ਪ੍ਰਧਾਨ ਦੀ ਵਾਗਡੋਰ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਸੌਂਪ ਦਿੱਤੀ ਹੈ। ਪਾਰਟੀ ਲੀਡਰਸ਼ਿਪ ਨੇ ਕੇਵਲ ਸਿੰਘ ਢਿੱਲੋਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਵੀਰਵਾਰ ਨੂੰ ਇਸਦਾ ਐਲਾਨ ਕੀਤਾ।

Related posts

India’s Republic Day: Leader of Opposition

admin

ਜਗਰਾਉਂ ਹਲਕੇ ਦੇ ਰਜ਼ਬਾਹੇ ਤੇ ਮੋਘੇ ਕਰੋੜਾਂ ਦੀ ਲਾਗਤ ਨਾਲ ਹੋਣਗੇ ਪੱਕੇ !

admin

ਸਰਕਾਰੀ ਕੰਨਿਆਂ ਹਾਈ ਸਕੂਲ ਕਾਉਂਕੇ ਕਲਾਂ ਨੂੰ ਪ੍ਰਵਾਸੀ ਪੰਜਾਬੀਆਂ ਨੇ ਏ.ਸੀ. ਲਗਵਾਕੇ ਦਿੱਤੇ !

admin