ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਬੀਆਰਐਸ ਆਗੂ ਕੇ ਕਵਿਤਾ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੁਆਰਾ ਦਰਜ ਕੀਤੇ ਗਏ ਕੇਸ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਹੈ।
ਇਨ੍ਹਾਂ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਕੀਤੀ ਜਾ ਰਹੀ ਹੈ। ਸੀਬੀਆਈ ਅਤੇ ਈਡੀ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਪੜਾਅ ’ਤੇ ਰਾਹਤ ਦੇਣਾ ਸਹੀ ਨਹੀਂ ਹੈ।
ਕਵਿਤਾ ਈਡੀ ਅਤੇ ਸੀਬੀਆਈ ਦੁਆਰਾ ਦਰਜ ਮਾਮਲਿਆਂ ਵਿਚ ਨਿਆਂਇਕ ਹਿਰਾਸਤ ਵਿਚ ਹੈ। ਈਡੀ ਨੇ ਕਵਿਤਾ (46) ਨੂੰ 15 ਮਾਰਚ ਨੂੰ ਹੈਦਰਾਬਾਦ ਸਥਿਤ ਉਸ ਦੇ ਬੰਜਾਰਾ ਹਿੱਲਜ਼ ਨਿਵਾਸ ਤੋਂ ਗਿ੍ਰਫਤਾਰ ਕੀਤਾ ਸੀ ਅਤੇ ਉਹ ਇਸ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹੈ। ਸੀਬੀਆਈ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚੋਂ ਗਿ੍ਰਫ਼ਤਾਰ ਕੀਤਾ ਸੀ।
previous post
