India

ਕੇ ਕਵਿਤਾ ਨੂੰ ਨਹੀਂ ਮਿਲੀ ਰਾਹਤ; ਅਦਾਲਤ ਨੇ 23 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ –  ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਐਮਐਲਸੀ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤਕ ਵਧਾ ਦਿਤੀ ਹੈ। ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 15 ਮਾਰਚ ਨੂੰ ਗਿ੍ਰਫਤਾਰ ਕੀਤਾ ਸੀ।
ਨਿਆਂਇਕ ਹਿਰਾਸਤ ਵਧਾਏ ਜਾਣ ਤੋਂ ਬਾਅਦ ਅਦਾਲਤ ਤੋਂ ਬਾਹਰ ਆਉਂਦੇ ਹੋਏ ਕੇ ਕਵਿਤਾ ਨੇ ਕਿਹਾ, ’ਇਹ ਮਾਮਲਾ ਪੂਰੀ ਤਰ੍ਹਾਂ ਬਿਆਨਾਂ ’ਤੇ ਆਧਾਰਿਤ ਹੈ। ਇਹ ਇਕ ਤਰਕਹੀਣ ਮਾਮਲਾ ਹੈ। ਇਹ ਇਕ ਸਿਆਸੀ ਮਾਮਲਾ ਹੈ। ਇਹ ਮਾਮਲਾ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਦਾ ਹੈ। ਸੀਬੀਆਈ ਪਹਿਲਾਂ ਹੀ ਜੇਲ੍ਹ ਵਿਚ ਮੇਰੇ ਬਿਆਨ ਦਰਜ ਕਰ ਚੁੱਕੀ ਹੈ’। ਦੱਸ ਦੇਈਏ ਕਿ ਤੇਲੰਗਾਨਾ ਆਗੂ ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗਿ੍ਰਫਤਾਰ ਕੀਤਾ ਸੀ।
ਦੱਸ ਦੇਈਏ ਕਿ ਬੀਆਰਐਸ ਐਮਐਲਸੀ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕੇ ਕਵਿਤਾ ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਉਨ੍ਹਾਂ ਦੇ ਘਰ ਤੋਂ ਗਿ੍ਰਫਤਾਰ ਕੀਤਾ ਸੀ। ਗਿ੍ਰਫ਼ਤਾਰੀ ਤੋਂ ਬਾਅਦ ਈਡੀ ਦੀ ਟੀਮ ਕਵਿਤਾ ਨੂੰ ਹੈਦਰਾਬਾਦ ਤੋਂ ਦਿੱਲੀ ਲੈ ਕੇ ਆਈ, ਜਿਥੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੇ. ਕਵਿਤਾ ਈਡੀ ਦੀ ਹਿਰਾਸਤ ਵਿਚ ਭੇਜ ਦਿਤਾ ਸੀ।
ਇਸ ਤੋਂ ਪਹਿਲਾਂ ਬੀਤੇ ਦਿਨ ਰਾਊਜ਼ ਐਵੇਨਿਊ ਅਦਾਲਤ ਨੇ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ। ਕੇ ਕਵਿਤਾ ਨੇ ਅਪਣੇ ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿਤਾ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

admin

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ

admin