Health & Fitness Punjab

‘ਕੈਂਸਰ ਜਾਗਰੂਕਤਾ ਸਿਹਤ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ !

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪ੍ਰੋਗਰਾਮ ਮੌਕੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਡਾ. ਜਗਦੀਪ ਸਿੰਘ ਤੇ ਹੋਰ ਸਟਾਫ਼।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਰੋਟਰੈਕਟ ਕਲੱਬ ਵੱਲੋਂ ਕੈਂਸਰ ਸੈਂਟਰ ਆਫ਼ ਅਮਰੀਕਾ (ਸੀ. ਸੀ. ਏ.) ਅਮਨਦੀਪ ਹੋਸਪਿਟਲਸ ਦੇ ਸਹਿਯੋਗ ਨਾਲ ਇਕ ‘ਕੈਂਸਰ ਜਾਗਰੂਕਤਾ ਸਿਹਤ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਅਮਨਦੀਪ ਹੋਸਪਿਟਲਸ ਦੇ ਮੈਡੀਕਲ ਓਨਕੋਲੋਜਿਸਟ ਡਾ. ਜਗਦੀਪ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਪਿ੍ਰੰ: ਡਾ. ਰੰਧਾਵਾ ਨੇ ਡਾ. ਜਗਦੀਪ ਸਿੰਘ ਦਾ ਸਵਾਗਤ ਕਰਦਿਆਂ ਉਕਤ ਕਲੱਬ ਨੂੰ ਵਿਸ਼ਵ ਪੱਧਰ ’ਤੇ ਮਨੁੱਖੀ ਜੀਵਨ ਨੂੰ ਖਤਰੇ ’ਚ ਪਾਉਣ ਵਾਲੀਆਂ ਸਭ ਤੋਂ ਗੰਭੀਰ ਬਿਮਾਰੀਆਂ ’ਚੋਂ ਇਕ ’ਤੇ ਅਜਿਹੀ ਮਹੱਤਵਪੂਰਨ ਗੱਲਬਾਤ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ’ਚ ਤੇਜ਼ੀ ਨਾਲ ਫੈਲ ਰਹੀ ਬੈਠਣ ਵਾਲੀ ਜ਼ਿੰਦਗੀ ਦੀ ਬਜਾਏ ਸਰੀਰਿਕ ਤੌਰ ’ਤੇ ਕਿਰਿਆਸ਼ੀਲ ਜੀਵਨ ਅਪਨਾਉਣ ਦੀ ਸਲਾਹ ਦਿੱਤੀ।

ਇਸ ਤੋਂ ਪਹਿਲਾਂ ਕਲੱਬ ਦੇ ਫੈਕਲਟੀ ਸਲਾਹਕਾਰ ਡਾ. ਗੁਰਵੇਲ ਸਿੰਘ ਮੱਲ੍ਹੀ ਨੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਮਹਿਮਾਨ ਨਾਲ ਜਾਣ-ਪਛਾਣ ਕਰਵਾਈ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਿਹਤਮੰਦ ਭਵਿੱਖ ਲਈ ਆਪਣੇ ਭੋਜਨ ’ਚੋਂ ਜੰਕ ਅਤੇ ਪ੍ਰੋਸੈਸਡ ਭੋਜਨ ਨੂੰ ਖਤਮ ਕਰਨ ਦੀ ਸਲਾਹ ਦਿੱਤੀ।

ਇਸ ਮੌਕੇ ਡਾ. ਜਗਦੀਪ ਸਿੰਘ ਨੇ ਵਿਸ਼ੇ ਨਾਲ ਸਬੰਧਿਤ ਜਾਣਕਾਰੀ ਵਿਸਥਾਰ ਨਾਲ ਸਾਂਝੀ ਕਰਦਿਆਂ ਕਿਹਾ ਕਿ ਕਿਵੇਂ ਕੈਂਸਰ, ਇਕ ਬਿਮਾਰੀ ਦੇ ਰੂਪ ’ਚ ਮਨੁੱਖੀ ਵਿਕਾਸ ਪ੍ਰਕਿਰਿਆ ਨਾਲ ਵਿਕਸਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਕੈਂਸਰ ਨਾਲ ਸਬੰਧਿਤ ਨਿਦਾਨ ਦੇ ਡਰ ਤੋਂ ਲੈ ਕੇ ਇਸਦੇ ਇਲਾਜ ਦੀ ਸਮਝ ਤੱਕ ਮਿੱਥਾਂ ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਨੇ ਇਸ ਬਿਮਾਰੀ ਨਾਲ ਸਬੰਧਿਤ ਨਵੀਨਤਮ ਡਾਕਟਰੀ ਤਰੱਕੀਆਂ ਬਾਰੇ ਵੀ ਚਰਚਾ ਕੀਤੀ।

ਇਸ ਮੌਕੇ ਡਾ. ਜਗਦੀਪ ਸਿੰਘ ਦੇ ਭਾਸ਼ਣ ਤੋਂ ਬਾਅਦ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਸਹਿ-ਫੈਕਲਟੀ ਸਲਾਹਕਾਰ ਡਾ. ਜਸਵਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪ੍ਰੋ. ਜਸਪ੍ਰੀਤ ਕੌਰ, ਡਾ. ਦਲਜੀਤ ਸਿੰਘ, ਡਾ. ਸੁਖਜੀਤ ਸਿੰਘ, ਡਾ. ਹਰਬਿਲਾਸ ਸਿੰਘ ਰੰਧਾਵਾ, ਡਾ. ਦਵਿੰਦਰ ਕੌਰ, ਡਾ. ਬਲਜੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਡਾ. ਸ਼ਰਮਾ ਰਿਤੂ ਰਾਜ, ਪ੍ਰੋ. ਪਲਕਦੀਪ ਕੌਰ, ਪ੍ਰੋ. ਪ੍ਰਵੀਨ ਕੌਰ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Related posts

Study Finds Dementia Patients Less Likely to Be Referred to Allied Health by GPs

admin

ਪੰਜਾਬ ਵਿਚਲੇ ਦਰਆਿਵਾਂ ਨੂੰ ਸਾਫ਼, ਹੋਰ ਡੂੰਘਾ ਅਤੇ ਚੌੜਾ ਕਰਨ ਦੀ ਯੋਜਨਾ: ਹਰਪਾਲ ਸਿੰਘ ਚੀਮਾ

admin

ਅਕਾਲੀ ਆਗੂ ਮਜੀਠੀਆ ਕੇਸ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਹੋਵੇਗੀ

admin