ਵਾਸ਼ਿੰਗਟਨ – ਕੈਨਟਕੀ ਸੂਬੇ ਦੀ ਇਕ ਘਰ ਵਿਚ ਜਨਮ ਦਿਨ ਦੇ ਜਸ਼ਨਾਂ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਹੈ। ਪੁਲੀਸ ਘਟਨਾ ਸਥਾਨ ’ਤੇ ਪੁੱਜੀ ਤਾਂ ਉਥੇ ਚਾਰ ਜਣੇ ਮਿ੍ਰਤਕ ਪਾਏ ਗਏ। ਪੁਲੀਸ ਨੇ ਤਿੰਨ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ। ਮੌਤਾਂ ਹੋਣ ਦੇ ਹਾਲੇ ਕਾਰਨ ਸਪਸ਼ਟ ਨਹੀਂ ਹੋਏ। ਇਸ ਦੌਰਾਨ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੀ ਗਈ ਤੇ ਸ਼ੱਕ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਹੀ ਗੋਲੀਆਂ ਚਲਾਈਆਂ ਹਨ।