International

ਕੈਨੇਡਾ ’ਚ ਮੁੜ ਹੋਇਆ ਤਿਰੰਗੇ ਦਾ ਅਪਮਾਨ, ਖ਼ਾਲਿਸਤਾਨ ਸਮਰਥਕਾਂ ਨੇ ਪੈਰਾਂ ਹੇਠ ਮਿੱਧਿਆ

ਵੈਨਕੂਵਰ – ਕੈਨੇਡਾ ਵਿਚ ਇਕ ਵਾਰ ਮੁੜ ਖ਼ਾਲਿਸਤਾਨ ਸਮਰਥਕਾਂ ਵੱਲੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਹੈ। ਕੈਨੇਡਾ ਦੇ ਵੈਨਕੂਵਰ ’ਚ ਖ਼ਾਲਿਸਤਾਨੀ ਸਮਰਥਕਾਂ ਨੇ ਭਾਰਤੀ ਦੂਤਘਰ ਦੇ ਬਾਹਰ ਤਿਰੰਗੇ ਨੂੰ ਪੈਰਾਂ ਹੇਠ ਮਿੱਧ ਕੇ ਭਾਰਤੀ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਭਾਰਤ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ। ਨਾਲ ਹੀ ਅਮਰੀਕਾ ਵਿਚ ਹੋਣ ਵਾਲੀ ਖ਼ਾਲਿਸਤਾਨ ਸਮਰਥਕਾਂ ਰਾਏਸ਼ੁਮਾਰੀ ਵਿਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕਿਹਾ। ਤਿਰੰਗੇ ਦਾ ਅਪਮਾਨ ਹੁੰਦਾ ਦੇਖ ਕੇ ਕੈਨੇਡਾ ਦੀ ਪੁਲਸ ਆਮ ਵਾਂਗ ਇਸ ਨੂੰ ਰੋਕਣ ਲਈ ਅੱਗੇ ਨਹੀਂ ਆਈ।ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕੈਨੇਡਾ ਵਿਚ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਹੋਵੇ। ਕੈਨੇਡਾ ’ਚ ਖ਼ਾਲਿਸਤਾਨੀ ਸਮਰਥਕ ਲਗਾਤਾਰ ਸਰਗਰਮ ਹਨ ਪਰ ਕੈਨੇਡਾ ਦੀ ਸਰਕਾਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਲਗਭਗ ਹਰ ਰੋਜ਼ ਹੀ ਕੈਨੇਡਾ ’ਚ ਭਾਰਤੀ ਦੂਤਘਰ ਦੇ ਸਾਹਮਣੇ ਤਿਰੰਗੇ ਝੰਡੇ ਦਾ ਅਪਮਾਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਹਿੰਦੂ ਦੇਵੀ-ਦੇਵਤਿਆਂ ’ਤੇ ਵੀ ਲਗਾਤਾਰ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਕੈਨੇਡਾ ’ਚ ਭਾਰਤੀ ਹਿੰਦੂ ਕਾਫੀ ਨਾਰਾਜ਼ ਹਨ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin