International

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ’ਚ ਆਈ ਭਾਰੀ ਗਿਰਾਵਟ

ਓਟਾਵਾ – ਕੈਨੇਡੀਅਨ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਕਿ ਸਾਲ 2023 ‘’ਚ ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਵਿਵਾਦ ਕਾਰਨ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਸਟੱਡੀ ਪਰਮਿਟ ਦੀ ਗਿਣਤੀ ‘’ਚ ਭਾਰੀ ਗਿਰਾਵਟ ਆਈ ਹੈ। ਨਿਊਜ਼ ਏਜੰਸੀ ਨੂੰ ਦਿੱਤੇ ਇਕ ਇੰਟਰਵਿਊ ‘’ਚ ਕੈਨੇਡਾਈ ਉੱਚ ਅਧਿਕਾਰੀ ਨੇ ਕਿਹਾ, ‘ਅਜਿਹਾ ਉਦੋਂ ਕੀਤਾ ਗਿਆ ਜਦੋਂ ਭਾਰਤ ਨੇ ਪਰਮਿਟ ਦੀ ਪ੍ਰਕਿਰਿਆ ਕਰਨ ਵਾਲੇ ਕੈਨੇਡਾਈ ਕੂਟਨੀਤਕਾਂ ਨੂੰ ਕੱਢ ਦਿੱਤਾ। ਹੋਰ ਤਾਂ ਹੋਰ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਤੇ ਕੂਟਨੀਤਕ ਵਿਵਾਦ ਕਾਰਨ ਭਾਰਤੀ ਵਿਦਿਆਰਥੀਆਂ ਨੇ ਵੀ ਘੱਟ ਅਪਲਾਈ ਕੀਤਾ ਸੀ।’ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਕ ਇੰਟਰਵਿਊ ‘’ਚ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਦੀ ਗਿਣਤੀ ਜਲਦ ਵਧਣ ਦੀ ਸੰਭਾਵਨਾ ਨਹੀਂ ਹੈ।ਵਰਣਨਯੋਗ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਪੈਦਾ ਹੋਏ ਵਿਵਾਦ ਤੋਂ ਬਾਅਦ ਕੈਨੇਡਾ ਨੂੰ ਅਕਤੂਬਰ ‘’ਚ ਭਾਰਤ ਤੋਂ ਆਪਣੇ 41 ਡਿਪਲੋਮੈਟਸ ਤੇ ਦੋ ਤਿਹਾਈ ਸਟਾਫ ਨੂੰ ਵਾਪਸ ਬੁਲਾਉਣ ਲਈ ਮਜਬੂਰ ਹੋਣਾ ਪਿਆ ਸੀ। ਮੰਤਰੀ ਦੇ ਬੁਲਾਰੇ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਨੇ ਭਾਰਤੀ ਵਿਦਿਆਰਥੀਆਂ ਨੂੰ ਦੂਜੇ ਦੇਸ਼ਾਂ ਵਿਚ ਪੜ੍ਹਨ ਦਾ ਵਿਕਲਪ ਦਿੱਤਾ ਹੈ।ਅਧਿਕਾਰਤ ਅੰਕੜਿਆਂ ਅਨੁਸਾਰ, ਭਾਰਤ-ਕੈਨੇਡਾ ਵਿਵਾਦ ਕਾਰਨ ਪਿਛਲੇ ਸਾਲ ਦੀ ਚੌਥੀ ਤਿਮਾਹੀ ‘ਚ ਭਾਰਤੀਆਂ ਨੂੰ ਜਾਰੀ ਕੀਤੇ ਗਏ ਅਧਿਐਨ ਪਰਮਿਟਾਂ ਵਿੱਚ ਪਿਛਲੀ ਤਿਮਾਹੀ ਦੇ ਮੁਕਾਬਲੇ 86 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ, ਜੋ ਕਿ 108,940 ਤੋਂ 14,910 ਤਕ ਘੱਟ ਗਈ ਹੈ। ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਇਸ ਸਾਲ ਦੇ ਪਹਿਲੇ ਅੱਧ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਘਟਾਉਣ ਲਈ ਸੰਭਾਵੀ ਕੈਪ ਸਮੇਤ ਹੋਰ ਉਪਾਅ ਪੇਸ਼ ਕਰੇਗੀ।

Related posts

ਟਰੰਪ ਦੀ ਅੱਖਾਂ ਵਿੱਚ ਵੈਨੇਜ਼ੁਏਲਾ ਦਾ ਰਾਸ਼ਟਰਪਤੀ ਨਿਕੋਲਸ ਕਿਉਂ ਰੜਕਦਾ ਰਿਹਾ ?

admin

ਯੁੱਧ ਖ਼ਤਮ ਕਰਨ ਲਈ ਪੁਤਿਨ ਨਾਲ ਗੱਲ ਕਰਨਾ ਚਾਹੁੰਦੇ ਹਨ ਯੂਕਰੇਨ ਦੇ ਰਾਸ਼ਟਰਪਤੀ

Bunty

ਸੰਯੁਕਤ ਅਰਬ ਅਮੀਰਾਤ ’ਚ ਹਾਦਸੇ ਦੌਰਾਨ 4 ਫੌਜੀਆਂ ਦੀ ਮੌਤ,

Bunty