Articles International

ਕੈਨੇਡਾ ਦਾ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ !

ਕੈਨੇਡਾ ਸਰਕਾਰ ਨੇ ਵਿਦੇਸ਼ੀ ਕਰਮਚਾਰੀਆਂ ਲਈ ਵਰਕ ਪਰਮਿਟ ਨਾਲ ਸਬੰਧਤ ਨਿਯਮਾਂ ਵਿੱਚ ਬਦਲਾਅ ਕੀਤਾ ਹੈ, ਜੋ ਕਿ ਇਥੇ ਕੰਮ ਕਰਨ ਵਾਲੇ ਲੱਖਾਂ ਲੋਕਾਂ ਲਈ ਇੱਕ ਵੱਡੀ ਰਾਹਤ ਹੈ।

ਕੈਨੇਡਾ ਦੇ ਇੰਮੀਗ੍ਰੇਸ਼ਨ ਡਿਪਾਰਟਮੈਂਟ ਦੇ ਵਲੋਂ ਇਸ ਸਾਲ ਪ੍ਰੀਵਾਰ ਮਿਲਨ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15 ਹਜ਼ਾਰ ਅਰਜ਼ੀਆਂ ਦਾ ਨਿਬੇੜਾ ਇਸ ਸਾਲ ਦੇ ਅੰਤ ਤੱਕ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਕੈਨੇਡਾ ਸਰਕਾਰ ਨੇ ਸਥਾਈ ਤੌਰ ’ਤੇ ਰਹਿੰਦੇ ਵਿਦੇਸ਼ੀ ਮੂਲ ਦੇ ਲੋਕਾਂ ਨੂੰ ਸਹੂਲਤ ਦਿੱਤੀ ਹੋਈ ਸੀ ਕਿ ਉਹ ਪ੍ਰੀਵਾਰ ਮਿਲਨ ਪ੍ਰੋਗਰਾਮ ਤਹਿਤ ਆਪਣੇ ਮਾਤਾ-ਪਿਤਾ, ਦਾਦਾ-ਦਾਦੀ ਤੇ ਨਾਨਾ-ਨਾਨੀ ਨੂੰ ਪੱਕੇ ਤੌਰ ’ਤੇ ਕੈਨੇਡਾ ਸੱਦ ਸਕਦੇ ਹਨ। ਕਈ ਸਾਲਾਂ ਤੱਕ ਬੇਹਿਸਾਬੇ ਚੱਲਦੇ ਰਹੇ ਪ੍ਰੋਗਰਾਮ ’ਚ ਥੋੜ੍ਹਾ ਬਦਲਾਅ ਕਰ ਕੇ 2016 ’ਚ ਸਾਲਾਨਾ ਕੋਟਾ 5,000 ਅਰਜ਼ੀਆਂ ਤੈਅ ਕੀਤਾ ਗਿਆ ਸੀ। ਸਾਲ ਦੇ ਸ਼ੁਰੂ ਵਿੱਚ ਆਈਆਂ ਕੁੱਲ ਅਰਜ਼ੀਆਂ ’ਚੋਂ 5,000 ਦੀ ਚੋਣ ਕਰਕੇ ਅਰਜ਼ੀ ਭਰਨ ਦਾ ਸੱਦਾ ਦਿੱਤਾ ਜਾਂਦਾ ਰਿਹਾ ਹੈ। ਤਿੰਨ ਕੁ ਸਾਲਾਂ ਤੋਂ ਅਰਜ਼ੀਆਂ ਤਾਂ ਲਈਆਂ ਜਾਂਦੀਆਂ ਰਹੀਆਂ, ਪਰ ਉਨ੍ਹਾਂ ’ਤੇ ਅੱਗਿਓਂ ਕੋਈ ਕਾਰਵਾਈ ਨਹੀਂ ਸੀ ਕੀਤੀ ਜਾ ਰਹੀ, ਜਿਸ ਕਾਰਨ 2020 ’ਚ ਅਰਜ਼ੀ ਭਰਨ ਵਾਲੇ ਲੋਕ ਵੀ ਹਾਲੇ ਉਡੀਕ ’ਚ ਬੈਠੇ ਹਨ। ਵਿਭਾਗ ਨੇ ਕਿਹਾ ਕਿ ਇਸ ਸਾਲ ਪਹਿਲਾਂ ਅਰਜ਼ੀ ਦੇਣ ਵਾਲਿਆਂ ’ਚੋਂ ਘੱਟੋ-ਘੱਟ 15 ਹਜ਼ਾਰ ਅਰਜ਼ੀਆਂ ਦਾ ਨਿਬੇੜਾ ਕੀਤਾ ਜਾਵੇਗਾ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਗਰਮ ਮੌਸਮ ਨਾਲ ਬਰਫ਼ ਪਿਘਲਣ ਕਰਕੇ ਵਿਸ਼ਵ ਜਲਵਾਯੂ ‘ਚ ਨਕਾਰਾਤਮਕ ਬਦਲਾਅ ਦਾ ਖਤਰਾ !

admin

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin