International

ਕੈਨੇਡਾ ਦੀ ਸੰਸਦ ਨੇ ਨਿੱਝਰ ਨੂੰ ਪਹਿਲੀ ਬਰਸੀ ’ਤੇ ਸ਼ਰਧਾਂਜਲੀ ਦਿੱਤੀ ਤੇ ਇਕ ਮਿੰਟ ਦਾ ਮੌਨ ਰੱਖਿਆ

ਨਵੀਂ ਦਿੱਲੀ – ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਵੱਲੋਂ ਅਤਿਵਾਦੀ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖ਼ਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ਮੌਕ ਕੋਰਟ ਸਥਾਪਤ ਕੀਤੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ। ਕੈਨੇਡਾ ਦੀ ਸੰਸਦ ’ਚ ਅਤਿਵਾਦੀਆਂ ਦੀ ਵਡਿਆਈ ’ਤੇ ਭਾਰਤ ਨੇ ਕੈਨੇਡਾ ਨੂੰ ਕਰਾਰਾ ਜਵਾਬ ਦਿੱਤਾ ਹੈ। ਭਾਰਤ ਨੇ ਏਅਰ ਇੰਡੀਆ ਦੇ ਜਹਾਜ਼ ਕਨਿਸ਼ਕ ’ਤੇ ਹੋਏ ਬੰਬ ਧਮਾਕੇ ਦੀ ਬਰਸੀ ਨੂੰ ਯਾਦ ਕਰਵਾ ਕੇ ਕੈਨੇਡਾ ’ਚ ਸਾਲਾਂ ਤੋਂ ਵਧ ਰਹੇ ਅਤਿਵਾਦ ਨੂੰ ਨਿਸ਼ਾਨਾ ਬਣਾਇਆ ਹੈ। ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਨੇ 23 ਜੂਨ ਨੂੰ ਕਨਿਸ਼ਕ ਜਹਾਜ਼ ਹਾਦਸੇ ਦੀ ਯਾਦ ਵਿੱਚ ਯਾਦਗਾਰੀ ਸਮਾਗਮ ਕਰਾਉਣ ਦੀ ਯੋਜਨਾ ਬਣਾਈ ਹੈ। ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆ, ‘ਅਤਿਵਾਦ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਭਾਰਤ ਸਭ ਤੋਂ ਅੱਗੇ ਹੈ ਅਤੇ ਇਸ ਵਿਸ਼ਵਵਿਆਪੀ ਖਤਰੇ ਨਾਲ ਨਜਿੱਠਣ ਲਈ ਸਾਰੇ ਦੇਸ਼ਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।’

Related posts

ਵਿਸ਼ਵ ਪਾਸਪੋਰਟ ਸੂਚੀ ’ਚ ਸਿੰਗਾਪੁਰ ਸਿਖਰ ’ਤੇ ਬਰਕਰਾਰ !

admin

ਨਹੀਂ ਰੁਕ ਰਹੀਆਂ ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ, ਹੁਣ ਪਿਟਸਬਰਗ ਸ਼ਹਿਰ ‘ਚ ਅੰਨ੍ਹੇਵਾਹ ਗੋਲੀਬਾਰੀ, 2 ਦੀ ਮੌਤ, 11 ਜ਼ਖ਼ਮੀ

Bunty

ਦਿੱਲੀ ਤੋਂ ਸ਼ਿਮਲਾ ਤੱਕ ਮਾਰ ਕਰ ਸਕਦੀ ਪਾਕਿਸਤਾਨ ਦੀ ਫਤਿਹ 11 ਮਿਜ਼ਾਈਲ !

admin