International

ਕੈਨੇਡਾ ਪੁਲਿਸ ਵੱਲੋਂ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ

ਟੋਰਾਂਟੋ – ਕੈਨੇਡੀਅਨ ਪੁਲਿਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਗੋਸਲ ਨੂੰ ਇਸ ਹਫਤੇ ‘ਡਿਊਟੀ ਟੂ ਵਾਰਨ’ ਨੋਟਿਸ ਜਾਰੀ ਕੀਤਾ ਗਿਆ। ਗੋਸਲ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਸਹਿਯੋਗੀ ਸੀ, ਜਿਸ ਨੂੰ ਜੂਨ, 2023 ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਨਿੱਝਰ ਦੀ ਹੱਤਿਆ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ਾਂ ਕਾਰਨ ਕੈਨੇਡਾ ਅਤੇ ਭਾਰਤ ਦਰਮਿਆਨ ਤਣਾਅ ਵਧ ਗਿਆ। ਪੁਲਿਸ ਨੇ ਇਸ ਤੋਂ ਬਾਅਦ ਚਾਰ ਵਿਅਕਤੀਆਂ ’ਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਭਾਰਤ ਨੇ ਗੋਲੀਬਾਰੀ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ।

Related posts

ਪਾਕਿਸਤਾਨ ਦੇ ਮੰਦਰ ’ਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੁੰ ਸ਼ਰ੍ਹੇਆਮ ਤੋੜਿਆ ਗਿਆ

Bunty

” ਵਿਸ਼ਵ ਜੰਗ ਮੌਕੇ ਇਟਲੀ ਦੀ ਧਰਤੀ ਉੱਤੇ ਸ਼ਹੀਦ ਹੋਏ ਸੈਂਕੜੇ ਭਾਰਤੀਆ ਦੀ ਯਾਦ ਵਿੱਚ ਇਟਲੀ ਦੇ ਸ਼ਹਿਰ ਮੋਰਾਦੀ ਵਿਖੇ ਕਰਵਾਏ ਸਰਧਾਂਜਲੀ ਸਮਾਗਮ “

Bunty

ਦੁਨੀਆ ਘੁੰਮ ਕੇ 22 ਸਾਲ ਬਾਅਦ ਘਰ ਪਹੁੰਚਿਆ ਅਰਜਨਟੀਨਾ ਦਾ ਇਕ ਪਰਿਵਾਰ

Bunty