India

ਕੈਨੇਡਾ ਲਈ ਵੀਜ਼ਾ ਮੁੜ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਦੀ ਪ੍ਰਸੰਸਾ ਕੀਤੀ -ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ – ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਕੈਨੇਡਾ ਲਈ ਵੀਜ਼ਾ ਮੁੜ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਦੀ ਪ੍ਰਸੰਸਾ ਕੀਤੀ। ਜ਼ਰੂਰੀ ਕੰਮਾਂ ਲਈ ਫੌਰੀ ਈ-ਵੀਜ਼ਾ ਜਾਰੀ ਕਰਨ ਵਾਸਤੇ ਵੀ ਬੇਨਤੀ ਕੀਤੀ।ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਮੈਡੀਕਲ, ਵਪਾਰ, ਐਂਟਰੀ ਅਤੇ ਕਾਨਫਰੰਸ ਵਰਗੀਆਂ ਜ਼ਰੂਰੀ ਸ਼੍ਰੇਣੀਆਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਫੈਸਲੇ ਲਈ ਵਿਦੇਸ਼ ਮੰਤਰਾਲੇ (MEA) ਦਾ ਧੰਨਵਾਦ ਕੀਤਾ।
ਸ੍ਰ. ਸਾਹਨੀ ਜੋ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਯਤਨਾਂ ਦੀ ਪੈਰਵੀ ਕਰ ਰਹੇ ਹਨ, ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਦੋਵਾਂ ਦੇਸ਼ਾਂ ਦੇ ਵਿਅਕਤੀਆਂ ਅਤੇ ਸੰਸਥਾਵਾਂ ਦੁਆਰਾ ਕੀਤੀਆਂ ਗਈਆਂ ਕਈ ਬੇਨਤੀਆਂ ਦੇ ਹੁੰਗਾਰੇ ਵਜੋਂ ਲਿਆ ਗਿਆ ਹੈ। ਇਨ੍ਹਾਂ ਸ਼੍ਰੇਣੀਆਂ ਦੀ ਮਹੱਤਤਾ ਨੂੰ ਸਵੀਕਾਰ ਕਰਦੇ ਹੋਏ ਸ੍ਰ. ਸਾਹਨੀ ਨੇ ਬੇਨਤੀ ਕੀਤੀ ਹੈ ਕਿ ਜ਼ਰੂਰੀ ਕੰਮਾਂ ਲਈ ਫੌਰੀ ਈ-ਵੀਜ਼ਾ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।
ਇਸ ਹਾਂ ਪੱਖੀ ਫੈਸਲੇ ਦੇ ਮੱਦੇਨਜ਼ਰ, ਸ. ਸਾਹਨੀ ਨੇ ਇੰਡੋ-ਕੈਨੇਡੀਅਨ ਭਾਈਚਾਰੇ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਵਿੱਚ ਆਪਣੀ ਭੂਮਿਕਾ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਸਪਸ਼ਟ ਕੀਤਾ ਕਿ ਇਨ੍ਹਾਂ ਸਬੰਧਾਂ ਦੀ ਸਦਭਾਵਨਾ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰਾਂ ਦੀ ਹੀ ਨਹੀਂ ਸਗੋਂ ਗੁਰਦੁਆਰਿਆਂ ਸਮੇਤ ਪ੍ਰਵਾਸੀ ਲੋਕਾਂ ਦੀ ਵੀ ਹੈ। ਇਸ ਦੇ ਨਾਲ ਹੀ ਸ੍ਰ. ਸਾਹਨੀ ਨੇ ਇੰਡੋ-ਕੈਨੇਡੀਅਨ ਭਾਈਚਾਰੇ ਨੂੰ ਕਿਸੇ ਵੀ ਗ਼ਲਤ ਅਨਸਰਾਂ ਤੋਂ ਸਾਵਧਾਨ ਅਤੇ ਚੌਕਸ ਰਹਿਣ ਦੀ ਅਪੀਲ ਵੀ ਕੀਤੀ ਹੈ ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਮਜ਼ਬੂਤ ਅਤੇ ਸਦਭਾਵਨਾ ਵਾਲੇ ਸਬੰਧਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।
ਸ੍ਰ. ਸਾਹਨੀ ਨੇ ਭਾਰਤ-ਕੈਨੇਡੀਅਨ ਸਬੰਧਾਂ ਦੀ ਬਿਹਤਰੀ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਭਾਈਚਾਰੇ ਨੂੰ ਇਨ੍ਹਾਂ ਯਤਨਾਂ ਵਿੱਚ ਇੱਕ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਵੀ ਕਿਹਾ ਹੈ।

Related posts

ਸਾਡਾ ਨਿਸ਼ਾਨਾ ਦੇਸ਼ ਦੇ ਹਰ ਕੋਨੇ ’ਚ ਪਿਆਰ ਫ਼ੈਲਾਉਣਾ: ਰਾਹੁਲ ਗਾਂਧੀ

Bunty

ਕਿਸਾਨ ਅੰਦੋਲਨ ’ਚ ਵੱਡੀ ਫੁਟ, ਸੰਯੁਕਤ ਕਿਸਾਨ ਮੋਰਚਾ ’ਤੇ ਲੱਗਾ ਧੋਖਾ ਦੇਣ ਦਾ ਦੋਸ਼

Bunty

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

Bunty