International

ਕੈਨੇਡਾ ਵਿੱਚ ਟਰੱਕ ਡਰਾਈਵਰ ਵਿਰੁੱਧ ਗਿ੍ਰਫ਼ਤਾਰੀ ਵਾਰੰਟ ਜਾਰੀ; ਭਾਰਤ ਫ਼ਰਾਰ ਹੋਇਆ ਮੁਲਜ਼ਮ

ਟੋਰਾਂਟੋ –  ਬਿ੍ਰਟਿਸ਼ ਕੋਲੰਬੀਆ ਸੂਬੇ ਦੇ 60 ਸਾਲਾ ਪੰਜਾਬੀ ਟਰੱਕ ਡਰਾਈਵਰ ਖ਼ਿਲਾਫ਼ ਕੈਨੇਡਾ ਵਿਆਪੀ ਗਿ੍ਰਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ 15 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਭਾਰਤ ਭੱਜ ਗਿਆ। ਸਰੀ ਦੇ ਰਾਜ ਕੁਮਾਰ ਮਹਿਮੀ ਨੂੰ ਨਵੰਬਰ ਵਿੱਚ ਕੈਨੇਡਾ-ਅਮਰੀਕਾ ਪੈਸੀਫਿਕ ਹਾਈਵੇਅ ਬਾਰਡਰ ਕ੍ਰਾਸਿੰਗ ਰਾਹੀਂ ਬਿ੍ਰਟਿਸ਼ ਕੋਲੰਬੀਆ ਵਿੱਚ 80 ਕਿਲੋਗ੍ਰਾਮ ਕੋਕੀਨ ਦੀ ਤਸਕਰੀ ਕਰਨ ਲਈ ਸਜ਼ਾ ਸੁਣਾਈ ਗਈ ਸੀ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐਮਪੀ) ਨੇ ਕਿਹਾ ਕਿ ਮਹਿਮੀ ਦਾ ਪਤਾ ਲਗਾਉਣ ਅਤੇ ਆਰਜ਼ੀ ਤੌਰ ’ਤੇ ਗਿ੍ਰਫਤਾਰ ਕਰਨ ਲਈ ਇੰਟਰਪੋਲ ਦੀ ਮਦਦ ਮੰਗੀ ਗਈ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸੈਮੀ-ਟ੍ਰੇਲਰ ਟਰੱਕ ਦੇ ਅੰਦਰੋਂ 80 ਕਿਲੋ ਕੋਕੀਨ ਬਰਾਮਦ ਕੀਤੀ ਸੀ। 6 ਨਵੰਬਰ 2017 ਨੂੰ ਮਹਿਮੀ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਸ ਵੇਲੇ ਕੋਕੀਨ ਦੀ 32 ਕਰੋੜ ਡਾਲਰ ਸੀ। 6 ਸਤੰਬਰ 2022 ਨੂੰ ਸੁਪਰੀਮ ਕੋਰਟ ਦੇ ਜੱਜ ਨੇ ਮਹਿਮੀ ਨੂੰ ਦੋਸ਼ੀ ਕਰਾਰ ਦਿੱਤਾ ਤੇ 9 ਜਨਵਰੀ 2023 ਨੂੰ ਸਜ਼ਾ ਸੁਣਾਈ ਜਾਣੀ ਸੀ। 11 ਅਕਤੂਬਰ 2022 ਨੂੰ ਮਹਿਮੀ ਵੈਨਕੂਵਰ ਤੋਂ ਜਹਾਜ਼ ਵਿੱਚ ਸਵਾਰ ਹੋਣ ਤੋਂ ਬਾਅਦ ਭਾਰਤ ਭੱਜ ਗਿਆ ਅਤੇ ਨਵੀਂ ਦਿੱਲੀ ਪਹੁੰਚ ਗਿਆ। ਪੁਲੀਸ ਨੇ ਕਿਹਾ ਕਿ ਮਹਿਮੀ ਦਾ ਕੈਨੇਡੀਅਨ ਪਾਸਪੋਰਟ ਉਸ ਦੀ ਗਿ੍ਰਫ਼ਤਾਰੀ ਸਮੇਂ ਜ਼ਬਤ ਕਰ ਲਿਆ ਗਿਆ ਸੀ। ਉਸ ਦੀ ਗਿ੍ਰਫਤਾਰੀ ਅਤੇ ਦੋਸ਼ੀ ਕਰਾਰ ਦੇਣ ਦੀ ਪ੍ਰਕਿਰਿਆ ਲੰਮੀ ਹੋਣ ਕਾਰਨ ਮਹਿਮੀ ਨਵਾਂ ਕੈਨੇਡੀਅਨ ਪਾਸਪੋਰਟ ਹਾਸਲ ਕਰਨ ਵਿੱਚ ਕਾਮਯਾਬ ਹੋ ਗਿਆ ਤੇ ਦੇਸ਼ ’ਚੋਂ ਫਰਾਰ ਹੋ ਗਿਆ।

Related posts

ਮੋਦੀ ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਮੇਤ ਕਈ ਵਿਸ਼ਵ ਨੇਤਾ ਆਸਟ੍ਰੇਲੀਆ ਦਾ ਦੌਰਾ ਕਰਨਗੇ !

admin

ਟਰੰਪ-ਪੂਤਿਨ ਫ਼ੋਨ ’ਤੇ ਹੋਈ ਗੱਲਬਾਤ ਨੂੰ ‘ਕੋਰਾ ਝੂਠ’ ਦੱਸਦਿਆਂ ਰੂਸ ਵੱਲੋਂ ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਖ਼ਾਰਜ

Bunty

ਜੋਸ ਐਂਟੋਨੀਓ ਕਾਸਟ ਚਿਲੀ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ

admin