International

ਕੈਨੇਡਾ: ਸਰੀ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ ਸਬੰਧੀ 4 ਨੌਜਵਾਨ ਗਿ੍ਰਫ਼ਤਾਰ

ਓਟਵਾ – ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ਸੂਬੇ ਵਿਚ ਭਾਰਤੀ ਮੂਲ ਦੇ 28 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪੀੜਤ ਦੀ ਪਛਾਣ ਯੁਵਰਾਜ ਗੋਇਲ ਵਜੋਂ ਹੋਈ ਹੈ। ਮਿ੍ਰਤਕ ਦੀ ਭੈਣ ਚਾਰੂ ਸਿੰਗਲਾ ਨੇ ਦੱਸਿਆ ਕਿ ਉਸ ਦਾ ਭਰਾ ਸਰੀ ਵਿੱਚ ਕਾਰਾਂ ਵੇਚਣ ਵਾਲੇ ਸ਼ੋਅਰੂਮ ਵਿੱਚ ਕੰਮ ਕਰਦਾ ਸੀ। ਪਰਿਵਾਰ ਨੂੰ ਨਹੀਂ ਪਤਾ ਕਿ ਉਸ ਦਾ ਕਤਲ ਕਿਉਂ ਕੀਤਾ ਗਿਆ।
ਗੋਇਲ ਦੇ ਜੀਜੇ ਬਵਨਦੀਪ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਠੀਕ ਪਹਿਲਾਂ ਯੁਵਰਾਜ ਭਾਰਤ ’ਚ ਰਹਿ ਰਹੀ ਆਪਣੀ ਮਾਂ ਨਾਲ ਫੋਨ ‘ਤੇ ਗੱਲ ਕਰ ਰਿਹਾ ਸੀ। ਚਾਰ ਮਸ਼ਕੂਕਾਂ ਮਨਵੀਰ ਬਸਰਾ (23), ਸਾਹਿਬ ਬਸਰਾ (20), ਸਰੀ ਦੇ ਹਰਕੀਰਤ (23) ਅਤੇ ਓਨਟਾਰੀਓ ਦੇ ਕੇਲੋਨ ਫਰੈਂਕੋਇਸ (20) ਨੂੰ ਗੋਲੀਬਾਰੀ ਤੋਂ ਤੁਰੰਤ ਬਾਅਦ ਗਿ੍ਰਫਤਾਰ ਕਰ ਲਿਆ ਗਿਆ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin