Articles Punjab

ਕੈਨੇਡੀਅਨ ਜੋਬਨ ਕਲੇਰ ਤੇ ਪਾਕਿਸਤਾਨੀ ਤਨਵੀਰ ਸ਼ਾਹ ਵੱਲੋਂ ਚਲਾਏ ਜਾ ਰਹੇ ਇੰਟਰਨੈਸ਼ਨਲ ਡਰੱਗ ਕਾਰਟਿਲ ਦਾ ਪਰਦਾਫਾਸ਼ !

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕਰਦਿਆਂ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਕਾਰਵਾਈ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਤਸਕਰਾਂ ਅਤੇ ਹਵਾਲਾ ਆਪਰੇਟਰਾਂ ਸਮੇਤ ਘੱਟੋ-ਘੱਟ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਰਾਮਪੁਰਾ, ਅੰਮ੍ਰਿਤਸਰ ਦੇ ਗਗਨਦੀਪ ਸਿੰਘ ਉਰਫ਼ ਗਗਨ (23), ਪਿੰਡ ਖੁਰਮਣੀਆਂ, ਅੰਮ੍ਰਿਤਸਰ ਦੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ (20), ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਦੇ ਗੁਰਸਾਹਿਬ ਸਿੰਘ (25), ਪਿੰਡ ਕਲਿਆਣਾ, ਜੰਮੂ ਤੇ ਕਸ਼ਮੀਰ ਦੇ ਰਾਜੀਵ ਪੰਜਗੋਤਰਾ ਉਰਫ਼ ਰਾਜਵੀਰ (29), ਫਤਿਹਪੁਰ ਬ੍ਰਾਹਮਣਾ, ਜੰਮੂ-ਕਸ਼ਮੀਰ ਦੇ ਸੋਮਨਾਥ (62), ਸਿੰਬਲ ਕੈਂਪ, ਜੰਮੂ-ਕਸ਼ਮੀਰ ਦੇ ਪ੍ਰਸ਼ੋਤਮ ਸਿੰਘ ਉਰਫ਼ ਕਾਲਾ (50), ਅੰਮ੍ਰਿਤਸਰ ਦੇ ਪਿੰਡ ਮੂਲੇਚੱਕ ਦੇ ਕੁਲਵਿੰਦਰ ਸਿੰਘ (24), ਜੰਮੂ-ਕਸ਼ਮੀਰ ਦੇ ਪਿੰਡ ਟਾਂਡਾ ਦੀ ਰਜਿੰਦਰ ਕੌਰ (42) ਵਜੋਂ ਹੋਈ ਹੈ। ਇਹਨਾਂ ਤੋਂ ਇਲਾਵਾ ਇੱਕ ਹਵਾਲਾ ਆਪਰੇਟਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ, ‘ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੱਗ ਕਾਰਟਿਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਤਸਕਰ ਜੋਬਨ ਕਲੇਰ ਦੁਆਰਾ ਲੋਕਲ ਕਿੰਗਪਿੰਨ ਗੁਰਸਾਹਿਬ ਸਿੰਘ ਦੀ ਮਦਦ ਨਾਲ ਚਲਾਇਆ ਜਾ ਰਿਹਾ ਸੀ, ਜੋ ਪਹਿਲਾਂ ਹੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬੰਦ ਹੈ, ਜੋ ਜੇਲ੍ਹ ਦੇ ਅੰਦਰੋਂ ਵੀ ਮੋਬਾਈਲ ਫੋਨ ਦੀ ਵਰਤੋਂ ਨਾਲ ਇਸ ਨੈੱਟਵਰਕ ਨੂੰ ਲਗਾਤਾਰ ਚਲਾ ਰਿਹਾ ਸੀ। ਇਹ ਆਪ੍ਰੇਸ਼ਨ ਪਿਛਲੇ ਮਹੀਨੇ ਗੁਰਸਾਹਿਬ ਸਿੰਘ ਨੂੰ ਛੇਹਰਟਾ ਤੋਂ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਤੁਰੰਤ ਬਾਅਦ ਸ਼ੁਰੂ ਕੀਤਾ ਗਿਆ ਸੀ । ਜੇਲ੍ਹ ਵਿੱਚ ਹੋਣ ਦੇ ਬਾਵਜੂਦ ਦੋਸ਼ੀ ਗੁਰਸਾਹਿਬ ਆਪਣੇ ਭਤੀਜੇ ਜਸ਼ਨਪ੍ਰੀਤ ਸਿੰਘ ਅਤੇ ਸਾਥੀ ਗਗਨਦੀਪ ਸਿੰਘ, ਜਿਨ੍ਹਾਂ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਰਾਹੀਂ ਨੈੱਟਵਰਕ ਨੂੰ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਬਾੜਮੇਰ ਵਿੱਚ 60 ਕਿਲੋ ਹੈਰੋਇਨ ਦੀ ਵੱਡੀ ਖੇਪ ਦਾ ਪਤਾ ਲੱਗਿਆ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਕੇ ਸਥਾਨਕ ਡਿਸਟ੍ਰੀਬਿਊਸ਼ਨ ਚੈਨਲਾਂ ਰਾਹੀਂ ਰਾਜਸਥਾਨ ਦੇ ਰਸਤਿਓਂ ਪੰਜਾਬ ਭੇਜਿਆ ਜਾ ਰਿਹਾ ਸੀ। ਪਾਕਿਸਤਾਨ ਦੇ ਤਨਵੀਰ ਸ਼ਾਹ ਨਾਲ ਜੁੜੇ ਪੰਜ ਹੋਰ ਮੁਲਜ਼ਮਾਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਜਾਂਚ ਦੌਰਾਨ ਹਵਾਲਾ-ਆਪਰੇਟਰ ਦੀ ਗ੍ਰਿਫ਼ਤਾਰੀ ਨਾਲ ਡਰੱਗ ਮਨੀ ਦੇ ਲੈਣ-ਦੇਣ ਦੇ ਵਰਤੇ ਜਾ ਰਹੇ ਹਵਾਲਾ ਨੈੱਟਵਰਕ ਦਾ ਵੀ ਪਰਦਾਫਾਸ਼ ਹੋਇਆ ਹੈ। ਜੇਲ੍ਹ ਅਧਿਕਾਰੀਆਂ ਦੀ ਮਦਦ ਨਾਲ ਉਸਦਾ ਫੋਨ ਬਰਾਮਦ ਕਰ ਲਿਆ ਗਿਆ ਹੈ ਅਤੇ ਕੈਨੇਡਾ-ਪਾਕਿਸਤਾਨ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਲਈ ਉਸਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।’

ਇਹ ਕਾਰਵਾਈ ਡੀਸੀਪੀ (ਡੀ) ਸਿਟੀ ਰਵਿੰਦਰਪਾਲ ਸਿੰਘ, ਏਡੀਸੀਪੀ (ਡੀ) ਜਗਬਿੰਦਰ ਸਿੰਘ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ (ਡੀ) ਯਾਦਵਿੰਦਰ ਸਿੰਘ, ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ, ਐਸਐਚਓ ਛੇਹਰਟਾ ਵਿਨੋਦ ਸ਼ਰਮਾ, ਸੀਆਈਏ-1 ਇੰਚਾਰਜ ਅਮੋਲਕਦੀਪ ਸਿੰਘ ਅਤੇ ਸੀਆਈਏ-2 ਇੰਚਾਰਜ ਰਵੀ ਕੁਮਾਰ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ, 27-ਬੀ ਅਤੇ 29 ਦੇ ਤਹਿਤ ਐਫਆਈਆਰ ਨੰਬਰ 118 ਮਿਤੀ 17/06/2025 ਦਰਜ ਕੀਤੀ ਗਈ ਹੈ।

Related posts

ਆਯੁਰਵੇਦ ਦਾ ਗਿਆਨ: ਚੱਕਰ ਸੰਤੁਲਨ ਪ੍ਰਾਣਾਯਾਮ !

admin

ਅਧਿਆਪਕ ਦਿਵਸ ‘ਤੇ ਵਿਸ਼ੇਸ਼: ਸਮਾਜ ਨੂੰ ਦ੍ਰਿਸ਼ਟੀ ਅਤੇ ਦ੍ਰਿੜ ਇਰਾਦੇ ਨਾਲ ਬਦਲਣਾ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin