International

ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਚਲੇ ਗਏ ਸੁਰੱਖਿਅਤ ਥਾਂ

ਓਟਵਾ – ਕੈਨੇਡਾ ਦੀ ਰਾਜਧਾਨੀ ’ਚ ਵੱਡੀ ਗਿਣਤੀ ’ਚ ਇਕੱਠੇ ਹੋਏ ਟਰੱਕ ਡਰਾਈਵਰਾਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੂੰ ਘੇਰਾ ਪਾ ਲਿਆ ਹੈ, ਜਿਸ ਕਾਰਨ ਪੀਐਮ ਟਰੂਡੋ ਆਪਣੇ ਪਰਿਵਾਰ ਸਣੇ ਘਰ ਛੱਡ ਕੇ ਕਿਸੇ ਹੋਰ ਸੁਰੱਖਿਅਤ ਥਾਂ ਚਲੇ ਗਏ। ਹਾਲਾਂਕਿ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਹੁਣ ਤੱਕ ਕਿਸੇ ਦੀ ਗ੍ਰਿਫ਼ਤਾਰੀ ਵੀ ਨਹੀਂ ਹੋਈ ਹੈ, ਪਰ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਨੇ। ਵੈਕਸੀਨੇਸ਼ਨ ਦੀ ਸ਼ਰਤ ਸਣੇ ਹੋਰ ਕੋਰੋਨਾ ਬੰਦਸ਼ਾਂ ਹਟਾਉਣ ਦੀ ਮੰਗ ਕਰ ਰਹੇ ਟਰੱਕ ਡਰਾਈਵਰਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇੱਥੋਂ ਤੱਕ ਕਿ ਡਰਾਈਵਰਾਂ ਦੇ ਇਸ ਅੰਦੋਲਨ ਨੂੰ ਹੋਰ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦਾ ਵੀ ਸਾਥ ਮਿਲ ਰਿਹਾ ਹੈ, ਜੋ ਕਿ ਕੋਰੋਨਾ ਪਾਬੰਦੀਆਂ ਵਿਰੁੱਧ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੇ ਹੀ ਦੇਸ਼ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪਰਿਵਾਰ ਸਮੇਤ ਆਪਣੀ ਸਰਕਾਰੀ ਰਿਹਾਇਸ਼ ਛੱਡ ਕੇ ਗੁਪਤਾ ਸਥਾਨ ‘ਤੇ ਜਾਣਾ ਪਿਆ ਹੈ। ਇਹ ਸਾਰਾ ਮਾਮਲਾ ਕੋਰੋਨਾ ਵੈਕਸੀਨ ਦੀ ਜ਼ਰੂਰੀਤਾ ਅਤੇ ਸੰਕਰਮਣ ਨੂੰ ਰੋਕਣ ਲਈ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਨਾਲ ਜੁੜਿਆ ਹੋਇਆ ਹੈ। ਜਸਟਿਨ ਟਰੂਡੋ ਦੀ ਸਰਕਾਰ ਨੇ ਇੱਕ ਨਿਯਮ ਬਣਾਇਆ ਹੈ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਟਰੱਕਾਂ ਦੇ ਡਰਾਈਵਰਾਂ ਲਈ ਕੋਰੋਨਾ ਟੀਕਾਕਰਨ ਲਾਜ਼ਮੀ ਹੈ। ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਕਿ ਹਜ਼ਾਰਾਂ ਟਰੱਕ ਡਰਾਈਵਰ ਅਤੇ ਹੋਰ ਪ੍ਰਦਰਸ਼ਨਕਾਰੀ ਸ਼ਨਿਚਰਵਾਰ ਨੂੰ ਰਾਜਧਾਨੀ ਸ਼ਹਿਰ ਵਿੱਚ ਸਰਕਾਰੀ ਆਦੇਸ਼ਾਂ ਅਤੇ ਸੰਕਰਮਣ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਰੁੱਧ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਵਿੱਚ ਬੱਚੇ, ਬਜ਼ੁਰਗ ਅਤੇ ਅੰਗਹੀਣ ਸ਼ਾਮਲ ਸਨ। ਦਿ ਗਲੋਬ ਐਂਡ ਮੇਲ ਅਖਬਾਰ ਦੇ ਅਨੁਸਾਰ ਕੁਝ ਪ੍ਰਦਰਸ਼ਨਕਾਰੀਆਂ ਨੇ ਅਪਮਾਨਜਨਕ ਅਤੇ ਅਸ਼ਲੀਲ ਨਾਅਰੇ ਲਗਾਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਨਿਸ਼ਾਨਾ ਕੈਨੇਡਾ ਦੇ ਪ੍ਰਧਾਨ ਮੰਤਰੀ ਹਨ।

Related posts

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin

ਪੈਂਟਾਗਨ ਦੁਆਰਾ ਦਾੜ੍ਹੀ ‘ਤੇ ਪਾਬੰਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ : ਸਤਨਾਮ ਸਿੰਘ ਚਾਹਲ

admin