Punjab

ਚੀਥੜੇ ਉੱਡੀ ਲਾਸ਼ ਦੁਆਲੇ ਘੁੰਮੀ ਜਾਂਚ, ਸੀਪੀ ਨੇ ਕਿਹਾ-ਨਾਲ ਬੰਬ ਲੈ ਕੇ ਆਇਆ ਸੀ ਮਰਨ ਵਾਲਾ ਵਿਅਕਤੀ

ਲੁਧਿਆਣਾ – ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਘਰ ਵੀ ਹਿੱਲਣ ਲੱਗੇ। ਲੋਕ ਘਬਰਾ ਕੇ ਬਾਹਰ ਨਿਕਲ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਸਥਾਨ ‘ਤੇ ਇੱਕ ਲਾਸ਼ ਪਈ ਹੈ, ਲਾਸ਼ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਇਸ ਨੇ ਹੋਰ ਖਦਸ਼ਿਆਂ ਨੂੰ ਵੀ ਜਨਮ ਦਿੱਤਾ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਵਕੀਲਾਂ ਦਾ ਕਹਿਣਾ ਹੈ ਕਿ ਧਮਾਕੇ ਤੋਂ ਪੋਟਾਸ਼ ਦੀ ਬਦਬੂ ਆ ਰਹੀ ਹੈ। ਇਸ ਦੇ ਨਾਲ ਹੀ ਕਰੀਬ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਬਲਾਸਟ ਵਿਚ ਨਾਇਬ ਕੋਟ ਸੰਜੀਵ ਕੁਮਾਰ ਜ਼ਖ਼ਮੀ ਹੋ ਗਿਆ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।ਇਹ ਧਮਾਕਾ ਦੂਜੀ ਮੰਜ਼ਿਲ ‘ਤੇ ਜੱਜ ਸ਼ਵੇਤਾ ਦਾਸ ਦੀ ਅਦਾਲਤ ਦੇ ਸਾਹਮਣੇ ਬਾਥਰੂਮ ਅਤੇ ਰਿਕਾਰਡ ਰੂਮ ਨੇੜੇ ਹੋਇਆ। ਜੱਜ ਸ਼ਵੇਤਾ ਦਾਸ ਛੁੱਟੀ ‘ਤੇ ਸਨ, ਇਸ ਲਈ ਉਨ੍ਹਾਂ ਦੀ ਅਦਾਲਤ ‘ਚ ਕੋਈ ਸੁਣਵਾਈ ਨਹੀਂ ਹੋਈ। ਗਵਾਹ ਸੁਧੀਰ ਕੁਮਾਰ ਦਾ ਕਹਿਣਾ ਹੈ ਕਿ ਜ਼ੋਰਦਾਰ ਧਮਾਕਾ ਹੋਇਆ ਅਤੇ ਅਚਾਨਕ ਧੂੰਏਂ ਵਿੱਚ ਬਦਲ ਗਿਆ।ਸੂਚਨਾ ਮਿਲਦੇ ਸਾਰ ਹੀ ਪੁਲਿਸ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ ।ਧਮਾਕਾ ਏਨਾ ਜ਼ਬਰਦਸਤ ਸੀ ਕਿ ਸਾਰੀ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਇਸ ਨਾਲ ਇਮਾਰਤ ਦਾ ਕੁਝ ਹਿੱਸਾ ਵੀ ਨੁਕਸਾਨਿਆ ਗਿਆ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕੋਰਟ ਕੰਪਲੈਕਸ ਵਿਚ ਸਾਰਾ ਕੁਝ ਆਮ ਚੱਲ ਰਿਹਾ ਸੀ ।ਇਸੇ ਦੌਰਾਨ ਪੁਰਾਣੀ ਕਚਹਿਰੀ ਵਿਚ ਦੂਸਰੀ ਮੰਜ਼ਿਲ ‘ਤੇ ਬਣੇ ਬਾਥਰੂਮ ਵਿਚ ਜ਼ਬਰਦਸਤ ਧਮਾਕਾ ਹੋਇਆ । ਇਸ ਬੰਬ ਬਲਾਸਟ ਦੇ ਦੌਰਾਨ ਸੱਤ ਵਿਅਕਤੀ ਜ਼ਖ਼ਮੀ ਹੋ ਗਏ । ਸੂਤਰਾਂ ਦਾ ਕਹਿਣਾ ਹੈ ਕਿ ਜ਼ਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।ਰਾਹਤ ਦੀ ਖਬਰ ਹੈ ਕਿ ਅੱਜ ਵਕੀਲਾਂ ਦੀ ਹਡ਼ਤਾਲ ਹੋਣ ਕਾਰਨ ਭੀੜ ਘੱਟ ਸੀ ਪਰ ਫਿਰ ਵੀ ਕਈ ਲੋਕ ਜ਼ਖ਼ਮੀ ਹੋ ਗਏ ਹਨ।ਪੁਲਿਸ ਨੇ ਇਮਾਰਤ ਨੂੰ ਖਾਲੀ ਕਰਵਾਇਆ ਲਿਆ ਹੈ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor