Punjab

ਕੈਪਟਨ ਦੀ ਧੀ ਨੇ 2022 ਦੀ ਚੋਣ ਲੜਨ ਸਬੰਧੀ ਦਿੱਤਾ ਇਹ ਵੱਡਾ ਬਿਆਨ

ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਕਿਹਾ ਕਿ ਉਹ ਚੋਣ ਨਹੀਂ ਲੜੇਗੀ ਬਲਕਿ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਦੇ ਨਤੀਜੇ ਸਾਰੀ ਸਥਿਤੀ ਤੈਅ ਕਰ ਦੇਣਗੇ ਕਿ ਅਜੇ ਵੀ ਪੰਜਾਬ ਦੀ ਜਨਤਾ ਉਨ੍ਹਾਂ ਦੇ ਨਾਲ ਹੈ। ਜੈ ਇੰਦਰ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਖੋਲ੍ਹਣ ਮੌਕੇ ਕਰਵਾਏ ਸਮਾਗਮ ਵਿਚ ਹਿੱਸਾ ਲੈਣ ਆਏ ਸਨ।

ਜ਼ਿਕਰਯੋਗ ਹੈ ਕਿ ਕਾਂਗਰਸ ਛੱਡ ਕੇ ‘ਪੰਜਾਬ ਲੋਕ ਕਾਂਗਰਸ ਪਾਰਟੀ’ ਬਣਾ ਕੇ 2022 ਦੇ ਚੋਣ ਦੰਗਲ ਦੀ ਤਿਆਰੀ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੈਕਟਰ 9 ’ਚ ਪਾਰਟੀ ਦੇ ਦਫਤਰ ਦਾ ਸ਼ੁੱਭ ਆਰੰਭ ਕੀਤਾ। ਕੈਪਟਨ ਹੁਣ ਇਸੇ ਦਫਤਰ ਤੋਂ ਆਪਣੀਆਂ ਸਿਆਸੀ ਗਤੀਵਿਧੀਆਂ ਚਲਾਉਣਗੇ ਤੇ ਅਧਿਕਾਰਤ ਰੂਪ ’ਚ ਰਾਜਨੀਤੀ ’ਚ ਸਰਗਰਮੀ ਵਧਾਉਣਗੇ।

Related posts

ਆਜ਼ਾਦੀ ਦਿਵਸ ਵਾਲੇ ਦਿਨ ਮੋਗਾ ‘ਚ ਵੱਡਾ ਹਾਦਸਾ, ਪੁਲਿਸ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

Bunty

‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ 1 ਸਤੰਬਰ ਨੂੰ ਜਗਰਉਂ ਪੁੱਜਣਗੇ

admin

ਭਗਵੰਤ ਮਾਨ ਵਲੋਂ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਦੀ ਜਾਂਚ ਦੇ ਨਿਰਦੇਸ਼

Bunty