Punjab

ਕੈਪਟਨ ਨੇ ਸਾਢੇ ਚਾਰ ਸਾਲ ’ਚ ਬਹੁਤ ਕੰਮ ਕੀਤਾ, ਵੱਡੇ ਕੱਦ ਦਾ ਬੰਦਾ ਜਾਂਦਾ ਹੈ ਤਾਂ ਅਸਰ ਪਵੇਗਾ : ਬ੍ਰਹਮ ਮੋਹਿੰਦਰਾ

ਪਟਿਆਲਾ – ਕਾਂਗਰਸ ਸਰਕਾਰ ਵੀ ਦੂਸਰੀ ਵਾਰ ਕੈਬਨਿਟ ਮੰਤਰੀ ਬਨਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪੁੱਜੇ ਬ੍ਰਹਮ ਮੋਹਿੰਦਰਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖੁੱਲ ਕੇ ਹਿਮਾਇਤ ਕੀਤੀ ਹੈ। ਬ੍ਰਹਮ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵਿਚ ਬਹੁਤ ਕੰਮ ਹੋਇਆ ਤੇ ਇਸ ਵੱਡੇ ਕੱਦ ਦੇ ਵਿਅਕਤੀ ਦੇ ਜਾਣ ਨਾਲ ਪਾਰਟੀ ’ਤੇ ਅਸਰ ਪੈਣ ਦਾ ਦੀ ਗੱਲ ਵੀ ਕੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਛੱਡਣ ਬਾਰੇ ਕੀਤੇ ਐਲਾਨ ਦੇ ਸਵਾਲ ’ਤੇ ਦੂਸਰੀ ਵਾਰ ਕੈਬਿਨਟ ਮੰਤਰੀ ਬਣੇ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਦੋਂ ਕੋਈ ਵੱਡੇ ਕੱਦ ਦਾ ਬੰਦਾ ਪਾਰਟੀ ਛੱਡ ਕੇ ਜਾਂਦਾ ਹੈ ਤਾਂ ਅਸਰ ਪੈਂਦਾ ਹੀ ਹੈ। ਪਰ ਉਨਾਂ ਦੀ ਆਪਣੀ ਸੋਚ ਹੈ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਵਿਚ ਬਹੁਤ ਕੰਮ ਕੀਤਾ ਹੈ, ਚੋਣ ਘੋਸ਼ਣਾ ਪੱਤਰ ਦੇ 160 ਬਿੰਦੂਆਂ ’ਤੇ ਕੰਮ ਕਰ ਚੁੱਕੇ ਹਾਂ, ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸ ਦੇ ਹੀ ਮੁੱਖ ਮੰਤਰੀ ਸੀ ਤੇ ਸਾਰਾ ਕੰਮ ਉਨਾਂ ਨੇ ਹੀ ਕੀਤਾ ਹੈ। ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂ.ਪੀ. ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ਨਾਲ ਵਾਪਰੀ ਦਰਦਨਾਕ ਘਟਨਾ ਦੀ ਨਿਖੇਧੀ ਕਰਕੇ ਪੀੜਤਾਂ ਨਾਲ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ਤਹਿਤ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਯੂ.ਪੀ. ਗਏ ਹਨ ਅਤੇ ਪੰਜਾਬ ਕਾਂਗਰਸ ਨੇ ਵੀ ਕਿਸਾਨਾਂ ਦੇ ਸੰਘਰਸ਼ ‘ਚ ਆਪਣਾ ਯੋਗਦਾਨ ਪਾਉਣ ਦਾ ਪ੍ਰੋਗਰਾਮ ਉਲੀਕਿਆ ਹੈ।ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸ਼ਿਕਾਇਤ ਨਿਵਾਰਨ ਵਿਭਾਗਾਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪਿਛਲੇ ਸਮੇਂ ‘ਚ ਕੋਵਿਡ ਕਰਕੇ ਵਿਕਾਸ ਕੰਮਾਂ ‘ਚ ਪਏ ਖੱਪੇ ਨੂੰ ਪੰਜਾਬ ਸਰਕਾਰ ਨੇ ਪੂਰ ਦਿੱਤਾ ਹੈ ਅਤੇ ਸਾਰੇ ਵਿਕਾਸ ਪੂਰੀ ਤੇਜੀ ਨਾਲ ਚੱਲਦੇ ਹੋਏ ਮਿੱਥੇ ਸਮੇਂ ‘ਤੇ ਹੀ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੋਦੀ ਸਰਕਾਰ ਕਰਕੇ ਸੰਕਟ ‘ਚ ਆਏ ਕਿਸਾਨਾਂ ਦੇ ਨਾਲ ਖੜ੍ਹੀ ਹੈ। ਇੱਥੇ ਸਰਕਟ ਹਾਊਸ ਵਿਖੇ ਪੁੱਜਣ ‘ਤੇ ਜਿੱਥੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਨੇ ਬ੍ਰਹਮ ਮਹਿੰਦਰਾ ਦਾ ਭਰਵਾਂ ਸਵਾਗਤ ਕੀਤਾ, ਉਥੇ ਹੀ ਪੰਜਾਬ ਪੁਲਿਸ ਦੀ ਟੁਕੜੀ ਵੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਚੱਲ ਰਹੇ ਵਿਕਾਸ ਕਾਰਜਾਂ ‘ਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin