Punjab

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ

ਸੁਨਾਮ – ਸੁਨਾਮ ਊਧਮ ਸਿੰਘ ਵਾਲਾ ਦੀ ਅਦਾਲਤ ਵੱਲੋਂ ਇੱਕ ਕੇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਅੱਠ ਸਾਥੀਆਂ ਨੂੰ ਦੋ ਸਾਲ ਦੀ ਸਜ਼ਾ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਵੀ ਸੁਣਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰ ਦੀਪਾ ਦੇ ਵਕੀਲ ਤੇਜ ਪਾਲ ਭਾਰਦਵਾਜ ਅਤੇ ਸੁਸ਼ੀਲ ਵਸ਼ਿਸ਼ਟ ਨੇ ਦੱਸਿਆ ਕਿ ਰਾਜਿੰਦਰ ਦੀਪਾ ਜੋ ਕਿ ਸੁਨਾਮ ਊਧਮ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਨ ਉਹਨਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਨ 2008 ਵਿੱਚ ਅਮਨ ਅਰੋੜਾ ਅਤੇ ਉਸ ਦੇ ਸਾਥੀਆਂ ਵੱਲੋਂ ਉਹਨਾਂ ਦੇ ਘਰ ਅੰਦਰ ਦਾਖਲ ਹੋ ਕੇ ਉਹਨਾਂ ਦੀ ਕੁੱਟਮਾਰ ਕੀਤੀ ਸੀ। ਇਸ ’ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਰਾਜਿੰਦਰ ਦੀਪਾ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਤਕਰੀਬਨ ਪੰਦਰਾਂ ਸਾਲ ਤੋਂ ਚੱਲਦੇ ਆ ਰਹੇ ਇਸ ਕੇਸ ਦੀ ਸੁਣਵਾਈ ਕਰਦਿਆਂ ਅੱਜ ਸਬ ਡਵੀਜ਼ਨਲ ਜ਼ੁਡੀਸ਼ੀਅਲ ਮੈਜਿਸਟ੍ਰੇਟ ਗੁਰਪਿੰਦਰ ਸਿੰਘ ਜੌਹਲ ਦੀ ਅਦਾਲਤ ਵੱਲੋਂ ਅਮਨ ਅਰੋੜਾ ਅਤੇ ਉਨ੍ਹਾਂ ਦੀ ਮਾਤਾ ਪਰਮੇਸ਼ਵਰੀ ਦੇਵੀ, ਜਗਜੀਵਨ ਕੁਮਾਰ ਲੱਕੀ, ਬਲਜਿੰਦਰ ਸਿੰਘ, ਲਾਭ ਸਿੰਘ, ਚਿਤਵੰਤ ਸਿੰਘ, ਕੁਲਦੀਪ ਸਿੰਘ, ਸਤਗੁਰ ਸਿੰਘ ਤੇ ਰਾਜਿੰਦਰ ਸਿੰਘ ਆਦਿ ਨੂੰ ਅਦਾਲਤ ਵੱਲੋਂ ਆਈ.ਪੀ.ਸੀ. ਦੀ ਧਾਰਾ 452 ਵਿੱਚ 2-2 ਸਾਲ ਦੀ ਸਜ਼ਾ ਅਤੇ ਧਾਰਾ 323 ਵਿੱਚ ਇੱਕ-ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਰਾਜਿੰਦਰ ਦੀਪਾ ਅਮਨ ਅਰੋੜਾ ਦੀ ਰਿਸ਼ਤੇਦਾਰੀ ਵਿੱਚ ਸਕੇ ਜੀਜਾ ਲੱਗਦੇ ਹਨ। ਦੂਜੇ ਪਾਸੇ ਅਮਨ ਅਰੋੜਾ ਨੇ ਆਪਣੀ ਮਾਤਾ ਅਤੇ ਆਪਣੇ ਸਾਥੀਆਂ ਸਮੇਤ ਅਦਾਲਤ ਤੋਂ ਬਾਹਰ ਆਉਣ ਤੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਯੋਗ ਅਦਾਲਤ ਨੇ ਜੋ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਸਜ਼ਾ ਸੁਣਾਈ ਹੈ ਉਸ ਤੇ ਮੈਨੂੰ ਕੋਈ ਅਫਸੋਸ ਨਹੀਂ ਪਰ ਮੇਰੀ ਮਾਤਾ ਜਿਨ੍ਹਾਂ ਦੀ ਉਮਰ ਲਗਭਗ 80 ਸਾਲ ਦੀ ਹੈ ਉਹਨਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ ਇਸ ਦਾ ਸਾਨੂੰ ਬੜਾ ਦੁੱਖ਼ ਹੋਇਆ ਹੈ ਉਹਨਾਂ ਕਿਹਾ ਕਿ ਪ੍ਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀਂ ਅਸੀਂ ਆਪਣੀ ਅਪੀਲ ਮਾਣਯੋਗ ਜ਼ਿਲਾ ਕੋਰਟ ਵਿੱਚ ਪਾਵੇਗੇ ਬਾਕੀ ਜ਼ੋ ਰੱਬ ਨੂੰ ਮਨਜ਼ੂਰ ਹੋਵੇਗਾ।

Related posts

ਮਜ਼ਦੂਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕਰਨ ਲਈ ਵਚਨਬੱਧ ਹਾਂ: ਹਰਪਾਲ ਸਿੰਘ ਚੀਮਾ 

admin

ਪੰਜਾਬ ’ਚ ਚੋਣਾਂ ਤੋਂ ਠੀਕ ਪਹਿਲਾਂ ਕਿਉਂ ਸਿਰ ਚੁੱਕ ਲੈਂਦੇ ਨੇ ਦੇਸ਼ ਵਿਰੋਧੀ ਤੱਤ

Bunty

ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ 

admin