Punjab

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਸਹੀਦ-ਏ-ਆਜਮ ਭਗਤ ਸਿੰਘ ਹਰਿਆਵਲ ਲਹਿਰ ਦੀ ਸੁਰੂਆਤ

ਨਾਮ ਊਧਮ ਸਿੰਘ ਵਾਲਾ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ ਸਹੀਦ-ਏ-ਆਜਮ ਸ. ਭਗਤ ਸਿੰਘ ਹਰਿਆਵਲ ਲਹਿਰ ਦੀ ਸੁਰੂਆਤ ਕੀਤੀ ਜਿਸ ਤਹਿਤ ਵਿਧਾਨ ਸਭਾ ਹਲਕੇ ਵਿੱਚ 50 ਹਜਾਰ ਰਵਾਇਤੀ ਬੂਟੇ ਲਗਾਏ ਜਾਣਗੇ।
ਇਸ ਮੌਕੇ ਉਨਾਂ ਲੋਕਾਂ ਨੂੰ ਬੂਟੇ ਲਗਾਉਣ ਅਤੇ ਸਹੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸਾ ਨਿਰਦੇਸਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਸਵੱਛ ਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਦੀ ਇਹ ਮੁਹਿੰਮ ਲੋਕਾਂ ਦੀ ਸਰਗਰਮ ਸਮੂਲੀਅਤ ਨਾਲ ਹੀ ਸਫਲ ਹੋ ਸਕਦੀ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ   ਵਾਤਾਵਰਣ ਨੂੰ ਬਚਾਉਣ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ-ਸੁਥਰਾ ਅਤੇ ਹਰਿਆਵਲ ਭਰਪੂਰ ਚੌਗਿਰਦਾ ਮੁਹੱਈਆ ਕਰਵਾ ਸਕੀਏ। ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਗ੍ਰਾਮ ਪੰਚਾਇਤ ਚੌਵਾਸ ਦੀਆਂ ਮੋਹਤਬਰ ਸਖਸੀਅਤਾਂ, ਪਰਮ ਕੁਮਾਰ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ ਵੀ ਹਾਜਰ ਸਨ।

Related posts

ਪ੍ਰਕਾਸ਼ ਸਿੰਘ ਬਾਦਲ ਕੋਲੋਂ ਵਾਪਸ ਲਿਆ ਜਾ ਰਿਹਾ ਫਖ਼ਰ-ਏ-ਕੌਮ ਖ਼ਿਤਾਬ ਕੀ ਹੈ ?

editor

ਸੁਖਬੀਰ ਬਾਦਲ ਅਣਜਾਣ, ਕੈਪਟਨ ਅਮਰਿੰਦਰ ਧੋਖੇਬਾਜ਼ ਤੇ ਮੋਦੀ ਜੁਮਲਿਆਂ ਦਾ ਉਸਤਾਦ – ਭਗਵੰਤ ਮਾਨ

editor

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ‘ਤੇ ਅੰਨੇਵਾਹ ਲਾਠੀਚਾਰਜ  

admin