Punjab

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਜਾਬ ਦੇ ਮੁੱਦਿਆਂ ਉਤੇ ਕੇਜਰੀਵਾਲ ਨਾਲ ਮੀਟਿੰਗ

ਅੰਮਿ੍ਤਸਰ – ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਵੱਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀ, ਕੋਲੇ ਅਤੇ ਸੜਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਸ ਹਰਭਜਨ ਸਿੰਘ ਨੇ ਸ੍ਰੀ ਕੇਜਰੀਵਾਲ ਨੂੰ ਗਰਮੀ ਅਤੇ ਸਾਉਣੀ ਦੇ ਆ ਰਹੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਪਲਾਈ ਲਈ ਬਿਜਲੀ ਦੇਣ ਦੇ ਪੁਖਤਾ ਪ੍ਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਵਿਭਾਗ ਦੀ ਕਾਰਗੁਜ਼ਾਰੀ ਲਈ ਬਿਹਤਰੀਨ ਕੰਮ ਕਰਨ ਉਤੇ ਜੋਰ ਦਿੰਦੇ ਕਿਹਾ ਕਿ ਪੰਜਾਬ ਨੂੰ ਤੁਹਾਡੇ ਤੋਂ ਵੱਡੀਆਂ ਆਸਾਂ ਹਨ ਅਤੇ ਤੁਹਾਡਾ ਫਰਜ ਬਣਦਾ ਹੈ ਕਿ ਤੁਸੀਂ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਕਰੋ। ਸ ਹਰਭਜਨ ਸਿੰਘ ਨੇ ਇਸ ਮੌਕੇ ਸ੍ਰੀ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਸਾਡੀ ਸਾਰੀ ਟੀਮ ਪੰਜਾਬ ਦੇ ਭਲੇ ਲਈ ਦਿ੍ੜ ਹੈ ਅਤੇ ਤੁਹਾਨੂੰ ਮਿਲ ਕੇ ਸਦਾ ਦੇਸ਼ ਅਤੇ ਮਾਨਵਤਾ ਲਈ ਕੁਝ ਕਰਨ ਦੀ ਪ੍ਰੇਰਨਾ ਸਾਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਆਮ ਆਦਮੀ ਪਾਰਟੀ ਦਾ ਹਿੱਸਾ ਹਾਂ ਅਤੇ ਅਸੀਂ ਪੰਜਾਬ ਨੂੰ ਮੁੜ ਲੀਹਾਂ ਉਤੇ ਲਿਆਉਣ ਲਈ ਕੰਮ ਰਹੇ ਹਾਂ।

Related posts

ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ – ਈ.ਟੀ.ਓ.

Bunty

ਹਰਿਆਣਾ ਨੇ ਵਿਧਾਨ ਸਭਾ ’ਚੋਂ ਆਪਣੇ ਹਿੱਸਾ ਲੈਣ ਲਈ ਪੈਮਾਇਸ਼ ਮੰਗੀ

Bunty

400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਵਿਚ ਭਗਤੀ ਗੀਤ ਅਤੇ ਪੋਸਟਰ ਦਾ ਕੀਤਾ ਉਦਘਾਟਨ 24 ਅਪ੍ਰੈਲ ਨੂੰ ਪਾਣੀਪਤ ਵਿਚ ਹੋਵੇਗਾ ਰਾਜ ਪੱਧਰ ਸਮਾਰੋਹ : ਮਨੋਹਰ ਲਾਲ

Bunty