Pollywood

‘ਕੈਰੀ ਆਨ ਜੱਟਾ 2’ ਦੇ ਡਾਇਲਾਗ ਪ੍ਰੋਮੋ ‘ਚ ਦਿਖਿਆ ਗੁਰਪ੍ਰੀਤ ਘੁੱਗੀ ਦਾ ਫਨੀ ਅੰਦਾਜ਼

ਜਲੰਧਰ — ‘ਕੈਰੀ ਆਨ ਜੱਟਾ 2’ ਫਿਲਮ ਦਾ ਅੱਜ ਪਹਿਲਾ ਡਾਇਲਾਗ ਪ੍ਰੋਮੋ ਰਿਲੀਜ਼ ਹੋਇਆ ਹੈ। ਡਾਇਲਾਗ ਪ੍ਰੋਮੋ ‘ਚ ਗੁਰਪ੍ਰੀਤ ਘੁੱਗੀ ਫਨੀ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਇਸ ਪ੍ਰੋਮੋ ‘ਚ ਗੁਰਪ੍ਰੀਤ ਘੁੱਗੀ ਦੇ ਨਾਲ ਹਰਪ੍ਰੀਤ ਕੌਰ ਤੇ ਨਿਰਮਲ ਰਿਸ਼ੀ ਨਜ਼ਰ ਆ ਰਹੇ ਹਨ।
‘ਕੈਰੀ ਆਨ ਜੱਟਾ 2’ ਫਿਲਮ ‘ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੱਧੂ, ਅਤੁਲ ਭੱਲਾ ਤੇ ਅਮਿਤ ਭੱਲਾ ਨੇ ਪ੍ਰੋਡਿਊਸਰ ਕੀਤਾ ਹੈ, ਜਦਕਿ ਇਸ ਦਾ ਨਿਰਦੇਸ਼ਨ ਸਮੀਪ ਕੰਗ ਦਾ ਹੈ।

ਫਿਲਮ ਦਾ ਸੰਗੀਤ ਗੁਰਮੀਤ ਸਿੰਘ, ਜੇ. ਕੇ. (ਜੱਸੀ ਕਟਿਆਲ) ਤੇ ਸੁੱਖੀ ਮਿਊਜ਼ੀਕਲ ਡਾਕਟਰਜ਼ ਨੇ ਦਿੱਤਾ ਹੈ ਤੇ ਇਸ ਦੇ ਗੀਤ ਜਾਨੀ ਤੇ ਹੈਪੀ ਰਾਏਕੋਟੀ ਨੇ ਲਿਖੇ ਹਨ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰੇਆ ਸ਼੍ਰੀਵਾਸਤਵ ਨੇ ਲਿਖਿਆ ਹੈ, ਜਦਕਿ ਇਸ ਦੇ ਮਜ਼ੇਦਾਰ ਡਾਇਲਾਗਸ ਨਰੇਸ਼ ਕਥੂਰੀਆ ਨੇ ਲਿਖੇ ਹਨ। ਫਿਲਮ 1 ਜੂਨ 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ।

Related posts

ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਐਕਸ਼ਨ ਸੀਨ ਕਰਦੇ ਸਮੇਂ ਜ਼ਖ਼ਮੀ !

admin

ਪੰਜਾਬੀ ਗਾਇਕ ਹਾਰਡੀ ਸੰਧੂ ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫਤਾਰ !

admin

ਹੁਣ 7 ਫ਼ਰਵਰੀ ਨੂੰ ਫਿਲਮ ‘ਪੰਜਾਬ 95’ ਰਿਲੀਜ ਨਹੀਂ ਹੋਵੇਗੀ !

admin