Punjab

ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ ਐਵਾਰਡ ਜੇਤੂ ਸ. ਦਲਜੀਤ ਸਿੰਘ ਸੰਧੂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ

ਅੰਮ੍ਰਿਤਸਰ – ਅਮਰੀਕਾ ਅੰਦਰ ਸਾਲ 2014 ’ਚ ‘ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ’ ਐਵਾਰਡ ਪ੍ਰਾਪਤ ਕਰਨ ਵਾਲੇ ਸਿੱਖ ਸ. ਦਲਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿਸ ਮਗਰੋਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ। ਸ. ਦਲਜੀਤ ਸਿੰਘ ਸੰਧੂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਹਨ ਅਤੇ ਕੈਲੀਫੋਰਨੀਆ ਸਟੇਟ ਰੀਪਬਲਿਕ ਫਲੈਗ ਨਾਲ 2015 ਵਿਚ ਸਨਮਾਨਿਤ ਵੀ ਹੋ ਚੁੱਕੇ ਹਨ। ਅੱਜ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ. ਦਲਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਇਕੋ-ਇਕ ਨੁਮਾਇੰਦਾ ਸੰਵਿਧਾਨਕ ਸੰਸਥਾ ਹੈ, ਜੋ ਸਿੱਖੀ ਪ੍ਰਚਾਰ ਦੇ ਨਾਲ-ਨਾਲ ਦੇਸ਼ ਦੁਨੀਆਂ ਅੰਦਰ ਸਿੱਖ ਮਸਲਿਆਂ ਪ੍ਰਤੀ ਵੀ ਆਪਣੀ ਬਣਦੀ ਜੁੰਮੇਵਾਰੀ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪ੍ਰਸ਼ਾਸਕੀ ਸੇਵਾਵਾਂ ਵਿਚ ਸਿੱਖ ਨੌਜੁਆਨਾਂ ਦੀ ਭਰਵੀਂ ਸ਼ਮੂਲੀਅਤ ਲਈ ਮੁਫ਼ਤ ਕੋਚਿੰਗ ਦੇਣ ਦਾ ਉਪਰਾਲਾ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉੱਦਮ ਹੈ। ਇਸ ਨਾਲ ਭਵਿੱਖ ਵਿਚ ਸਿੱਖ ਅਫ਼ਸਰਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਬਣੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਭਰਵਾਂ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਇਹ ਕਾਰਜ ਹੋਰ ਵਿਸਥਾਰ ਲੈ ਸਕੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਨੇ ਆਪਣੀ ਮਿਹਨਤ ਨਾਲ ਵਿਸ਼ੇਸ਼ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਸ. ਦਲਜੀਤ ਸਿੰਘ ਸੰਧੂ ਵੱਲੋਂ ਕੀਤੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ. ਦਲਜੀਤ ਸਿੰਘ ਸੰਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਅਤੇ ਆਈਟੀ ਵਿਭਾਗ ਦੇ ਇੰਚਾਰਜ ਸ. ਬਿਕਰਮਜੀਤ ਸਿੰਘ ਵੀ ਮੌਜੂਦ ਸਨ।

Related posts

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ

Bunty

ਬੇਅਦਬੀਆਂ ਦੇ ਰੋਸ ਵਜੋਂ ਹੋ ਰਹੇ ਸਮਾਗਮਾਂ ਸਬੰਧੀ ਧਾਮੀ ਨੇ ਕੀਤੀ ਮੈਂਬਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ

Bunty

ਇਸਰਾਇਲ ਵਲੋਂ ਫਲਸਤੀਨ ਦੇ ਗਾਜ਼ਾ ਉੱਤੇ ਹਾਈਪਰਸੋਨਿਕ ਮਿਜਾਇਲ ਹਮਲੇ ਦੀ ਨਿੰਦਾ

admin