Punjab

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 3 ਸਤੰਬਰ ਤਕ ਮੁਲਤਵੀ

ਫਰੀਦਕੋਟ – 2015 ਵਿੱਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਦੇ ਮੁਤਾਬਕ ਫਰੀਦਕੋਟ ਤੋਂ ਚੰਡੀਗੜ੍ਹ ਵਿੱਖੇ ਤਬਦੀਲ ਕਰ ਦਿੱਤੀ ਗਈ ਸੀ ਜਿਸ ਦੇ ਕਾਰਨ ਇਸ ਦੀ ਸੁਣਵਾਈ ਨਹੀ ਹੋ ਸਕੀ। ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ, ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ, ਅਮਰ ਸਿੰਘ ਚਾਹਲ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ । ਮਿਲੀ ਜਾਣਕਾਰੀ ਦੇ ਮੁਤਾਬਕ ਕੇਸ ਵਿੱਚ ਨਾਮਜ਼ਦ ਪੁਲਿਸ ਅਧਿਕਾਰੀ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਇਕੱਠੀ ਹੀ ਚਲਣੀ ਚਾਹੀਦੀ ਹੈ।

Related posts

ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਪਹਿਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਹੋਣਗੇ ਨਤਮਸਤਕ

Bunty

ਅਨਿਰੁਧ ਤਿਵਾੜੀ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Bunty

ਐਡਵੋਕੇਟ ਮੁਕੇਸ਼ ਅਤੇ ਐਡਵੋਕੇਟ ਅੰਸਾਰ ਇੰਦੌਰੀ ਖ਼ਿਲਾਫ਼ ਯੂਏਪੀਏ ਤਹਿਤ ਮਾਮਲਾ ਦਰਜ

Bunty