India

ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ, ਇਕ ਦਿਨ ਦੀ ਨਿਆਇਕ ਹਿਰਾਸਤ ’ਚ ਰਹਿਣਗੇ ਹੇਮੰਤ ਸੋਰੇਨ

ਰਾਂਚੀ – ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗਿ੍ਰਫ਼ਤਾਰ ਕੀਤੇ ਗਏ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਵੀਰਵਾਰ ਨੂੰ ਇਕ ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਵਕੀਲਾਂ ਨੇ ਇਹ ਜਾਣਕਾਰੀ ਦਿੱਤੀ। ਈ.ਡੀ. ਨੇ ਸੋਰੇਨ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਆਪਣਾ ਆਦੇਸ਼ ਸ਼ੁੱਕਰਵਾਰ ਲਈ ਸੁਰੱਖਿਅਤ ਰੱਖ ਲਿਆ। ਵਕੀਲਾਂ ਨੇ ਦੱਸਿਆ ਕਿ ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਕਾਰਜਕਾਰੀ ਪ੍ਰਧਾਨ ਨੂੰ ਇਕ ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਸੋਰੇਨ ਵਲੋਂ ਪੇਸ਼ ਹੋਏ ਐਡਵੋਕੇਟ ਰਾਜੀਵ ਰੰਜਨ ਨੇ ਅਦਾਲਤ ਦੇ ਬਾਹਰ ਦੱਸਿਆ ਕਿ ਜੇਐੱਮਐੱਮ ਆਗੂ ਨੂੰ ਹੁਕਮ ਜਾਰੀ ਹੋਣ ਤੱਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ,’’ਪੂਰਾ ਮਾਮਲਾ ਗਲਤ ਮੰਸ਼ਾ ਤੋਂ ਪ੍ਰੇਰਿਤ ਹੈ। ਇਹ ਸਰਕਾਰ ਸੁੱਟਣ ਦੀ ਸਾਜਿਸ਼ ਹੈ। ਪੂਰੀ ਕਾਰਵਾਈ ’ਚ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਉਨ੍ਹਾਂ ਦੀ ਗਿ੍ਰਫ਼ਤਾਰੀ ਉਦੋਂ ਕੀਤੀ ਗਈ ਜਦੋਂ ਉਨ੍ਹਾਂ ਦਾ ਬਿਆਨ ਦਰਜ ਕਰਨ ਦੀ ਕਾਰਵਾਈ ਜਾਰੀ ਸੀ, ਜੋ ਗੈਰ-ਕਾਨੂੰਨੀ ਹੈ।’’ ਹੇਮੰਤ ਸੋਰੇਨ ਨੂੰ ਬੁੱਧਵਾਰ ਰਾਤ ਇੱਥੇ ਮਨੀ ਲਾਂਡਰਿੰਗ ਮਾਮਲੇ ’ਚ 7 ਘੰਟੇ ਦੀ ਪੁੱਛ-ਗਿੱਛ ਤੋਂ ਬਾਅਦ ਈ.ਡੀ. ਨੇ ਗਿ੍ਰਫ਼ਤਾਰ ਕਰ ਲਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਝਾਮੁਮੋ ਨੇਤਾ ਨੂੰ ਇੱਥੇ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਲਿਜਾਇਆ ਗਿਆ। ਜੇਲ੍ਹ ਲਿਜਾਉਣ ਲਈ ਜਿਵੇਂ ਹੀ ਸਾਬਕਾ ਮੁੱਖ ਮੰਤਰੀ ਨੂੰ ਅਦਾਲਤ ਦੇ ਬਾਹਰ ਲਿਆਂਦਾ ਗਿਆ, ਉਨ੍ਹਾਂ ਦੇ ਸਮਰਥਕਾਂ ਨੇ ’ਹੇਮੰਤ ਸੋਰੇਨ ਜ਼ਿੰਦਾਬਾਦ’ ਦੇ ਨਾਅਰੇ ਲਗਾਏ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

admin

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

admin

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !

admin