Punjab

ਕੋਰੋਨਾ ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਸਰਕਾਰ ਚੌਕਸ

ਚੰਡੀਗੜ੍ਹ – ਦੁਨੀਆ ਦੇ ਕੁਝ ਦੇਸ਼ਾਂ ’ਚ ਕੋਵਿਡ-19 ਦੇ ਨਵੇਂ ਰੂਪ ਓਮੀਕ੍ਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕੋਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ ਦਿੱਤੇ ਹਨ।ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ’ਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐੱਮਡੀ ਐੱਨਐੱਚਐੱਮ, ਭੁਪਿੰਦਰ ਸਿੰਘ ਐੱਮਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓਪੀ ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਤੇ ਕੁਝ ਸੀਐੱਚਸੀ/ਪੀਐੱਚਸੀ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕ੍ਰੋਨ ਦੇ ਸੰਭਾਵੀ ਖ਼ਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ ਡਬਲਿਊਐੱਚਓ ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਆਰਟੀਪੀਸੀਆਰ ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ-19 ਸਬੰਧੀ ਵੱਧ ਤੋਂ ਵੱਧ ਆਰਟੀ-ਪੀਸੀਆਰ ਟੈਸਟ ਹੀ ਕੀਤੇ ਜਾਣ।ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿਚ ਆਉਣ ਤੇ ਇਕਾਂਤਵਾਸ ਸਬੰਧੀ ਪੁਖ਼ਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin