ਨਵੀਂ ਦਿੱਲੀ – ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੇ ਗ੍ਰਾਫ ਵਿੱਚ ਮਾਮੂਲੀ ਗਿਰਾਵਟ ਆਈ ਹੈ, ਪਰ ਕੋਰੋਨਾ ਦੇ ਲਗਾਤਾਰ ਵੱਧ ਰਹੇ ਐਕਟਿਵ ਕੇਸ ਚਿੰਤਾ ਦਾ ਵਿਸ਼ਾ ਬਣ ਗਏ ਹਨ। ਸਿਹਤ ਮੰਤਰਾਲੇ ਦੀ ਰਿਪੋਰਟ ਵੀ ਇਸ ਗੱਲ ਦੀ ਪੁਸ਼ਟੀ ਕਰ ਰਹੀ ਹੈ। ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 16,103 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 13,929 ਕੋਰੋਨਾ ਮਰੀਜ਼ ਠੀਕ ਹੋ ਗਏ ਹਨ। ਇਸ ਸਮੇਂ ਦੌਰਾਨ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 31 ਲੋਕਾਂ ਦੀ ਜਾਨ ਚਲੀ ਗਈ ਹੈ।
ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਈ ਹੈ ਪਰ ਇਸ ਦੇ ਬਾਵਜੂਦ ਐਕਟਿਵ ਮਾਮਲਿਆਂ ‘ਚ ਵਾਧਾ ਹੋਇਆ ਹੈ। ਹੁਣ ਕੁੱਲ ਐਕਟਿਵ ਕੇਸ 1,11,711 ਹੋ ਗਏ ਹਨ। ਇਸ ਦਾ ਕਾਰਨ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਘੱਟ ਗਿਣਤੀ ਹੈ।