ਨਵੀਂ ਦਿੱਲੀ – ਦੋ ਦਿਨ ਪਹਿਲਾਂ ਦੇ ਮੁਕਾਬਲੇ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲਿਆਂ ’ਚ ਕੁਝ ਕਮੀ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 10 ਹਜ਼ਾਰ ਤੋਂ ਕੁਝ ਜ਼ਿਆਦਾ ਨਵੇਂ ਇਨਫੈਕਟਿਡ ਪਾਏ ਗਏ ਹਨ ਤੇ 267 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ’ਚ ਇਕੱਲੇ ਕੇਰਲ ਤੋਂ ਹੀ 204 ਮੌਤਾਂ ਹਨ। ਕੇਰਲ ’ਚ ਸੂਬਾ ਸਰਕਾਰ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਦੇ ਨਾਲ ਮਿਲਾ ਕੇ ਜਾਰੀ ਕਰ ਰਹੀ ਹੈ।ਕੇਂਦਰੀ ਸਿਹਤ ਮੰਤਰਾਲੇ ਵਲੋਂ ਸ਼ਨਿਚਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਸਰਗਰਮ ਮਾਮਲਿਆਂ ’ਚ ਹੋਰ 1700 ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸਮੇਂ ਸਰਗਰਮ ਮਾਮਲੇ ਘੱਟ ਕੇ 1,24,868 ਰਹਿ ਗਏ ਹਨ ਜਿਹੜੇ ਕੁੱਲ ਮਾਮਲਿਆਂ ਦਾ 0.36 ਫ਼ੀਸਦੀ ਹੈ। ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਲਗਾਤਾਰ ਵੱਧ ਰਹੀ ਹੈ, ਮੌਤ ਦਰ ਸਥਿਰ ਬਣੀ ਹੋਈ ਹੈ ਤੇ ਰੋਜ਼ਾਂ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ ਵੀ ਦੋ ਫ਼ੀਸਦੀ ਤੋਂ ਹੇਠਾਂ ਬਰਕਰਾਰ ਹੈ।ਮੰਤਰਾਲੇ ਨੇ ਕਿਹਾ ਕਿ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਹਾਲੇ 21.65 ਕੋਰੜ ਤੋਂ ਜ਼ਿਆਦਾ ਕੋਰੋਨਾ ਵੈਕਸੀਨ ਦੀ ਡੋਜ਼ ਉਪਲਬਧ ਹਨ। ਕੋਵਿਨ ਪੋਰਟਲ ਦੇ ਸ਼ਾਮ ਸਾਢੇ ਪੰਜ ਵਜੇ ਤਕ ਦੇ ਅੰਕੜਿਆਂ ਦੇ ਮੁਤਾਬਕ ਦੇਸ਼ ’ਚ ਹੁਣ ਤਕ 116.36 ਕਰੋੜ ਡੋਜ਼ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ’ਚ 76.53 ਕਰੋੜ ਪਹਿਲੀ ਤੇ 39.83 ਕਰੋੜ ਦੂਜੀ ਡੋਜ਼ ਸ਼ਾਮਲ ਹਨ।