India

ਕੋਰੋਨਾ ਦੇ ਸਰਗਰਮ ਮਾਮਲੇ 215 ਦਿਨਾਂ ’ਚ ਸਭ ਤੋਂ ਘੱਟ

ਨਵੀਂ ਦਿੱਲੀ – ਦੇਸ਼ ’ਚ 215 ਦਿਨਾਂ ਬਾਅਦ ਐਕਟਿਵ ਮਾਮਲੇ ਘੱਟ ਹੋ ਕੇ 2,06,586 ਹੋ ਗਏ ਹਨ। ਉਥੇ ਹੀ, ਇਨਫੈਕਸ਼ਨ ਤੋਂ ਠੀਕ ਹੋਣ ਦੀ ਦਰ 98.07 ਫੀਸਦੀ ਦਰਜ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ 18,987 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵੱਧ ਕੇ 3,40,20,730 ਹੋ ਗਈ। ਉਥੇ ਹੀ, 246 ਹੋਰ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,51,435 ਹੋ ਗਈ ਹੈ। ਸਿਹਤ ਮੰਤਰਾਲੇ ਦੁਆਰਾ ਸਵੇਰੇ 8 ਵਜੇ ਜਾਰੀ ਤਾਜਾ ਅੰਕੜਿਆਂ ਅਨੁਸਾਰ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ’ਚ ਵਾਧਾ ਲਗਾਤਾਰ 20 ਦਿਨਾਂ ਤੋਂ 30 ਹਜ਼ਾਰ ਤੋਂ ਘੱਟ ਰਹੀ ਹੈ। ਇਸ ਤਰ੍ਹਾਂ ਲਗਾਤਾਰ 109 ਦਿਨਾਂ ਤੋਂ ਨਵੇਂ ਮਾਮਲੇ 50 ਹਜ਼ਾਰ ਤੋਂ ਘੱਟ ਸਾਹਮਣੇ ਹਨ।

Related posts

ਸਲਮਾਨ ਖੁਰਸ਼ੀਦ ਨੇ ਅਗਨੀਪਥ ਯੋਜਨਾ ਨੂੰ ਲੈ ਕੇ ਫ਼ੌਜ ਦੀ ਨੀਅਤ ‘ਤੇ ਚੁੱਕੇ ਸਵਾਲ

Bunty

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਾਂਗਰਸ ਦੇ ਨੇਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ, ਧੀ ਦਾ ਨਾਂ ਬਦਨਾਮ ਕਰਨ ਲਈ ਮਾਫ਼ੀ ਮੰਗਣ ਲਈ ਕਿਹਾ

Bunty

ਸੰਜੇ ਸਿੰਘ ਨੇ ਜੇਲ੍ਹ ਤੋਂ ਚਿੱਠੀ ਲਿੱਖ ਕੇ ਕਿਹਾ- ਮੇਰੀ ਆਵਾਜ਼ ਦਬਾਉਣ ਲਈ ਮੈਨੂੰ ਗ੍ਰਿਫਤਾਰ ਕੀਤਾ ਗਿਆ

Bunty