India

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਹੁਕਮ

ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦੀ ਪਹਿਲ ਸ਼ੁਰੂ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਆਦੇਸ਼ ਜਾਰੀ ਕੀਤਾ।  ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖਿਆ, ਜਿਸ ’ਚ ਕਿਹਾ ਗਿਆ ਹੈ ਕਿ ਪੀੜਤਾਂ ਨੂੰ ਸਟੇਟ ਡਿਜਾਸਟਰ ਰਿਸਪਾਂਸ ਫੰਡ (ਐੱਸਡੀਆਰਐੱਫ) ਤੋਂ ਪੈਸੇ ਜਾਰੀ ਕੀਤੇ ਜਾਣ। ਹਾਲ ਹੀ ’ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਐੱਨਡੀਐੱਮਏ) ਨੇ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਸੁਝਾਅ ਦਿੱਤਾ ਹੈ। ਇਸ ’ਚ ਰਾਹਤ ਮੁਹਿੰਮ ਤੇ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਨਾਲ ਜੁੜੇ ਉਹ ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਦੀ ਮਹਾਮਾਰੀ ਕਾਰਨ ਮੌਤ ਦੀ ਪੁਸ਼ਟੀ ਹੋਈ ਹੈ।ਸੁਪਰੀਮ ਕੋਰਟ ਕੋਰੋਨਾ ਨਾਲ ਮਰੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਮੁਹੱਈਆ ਕਰਵਾਉਣ ਦੀ ਮੰਗ ਵਾਲੀ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਸੁਪਰੀਮ ਕੋਰਟ ’ਚ ਦਾਇਰ ਹਲਫ਼ਨਾਮੇ ’ਚ ਕੇਂਦਰ ਨੇ ਦੱਸਿਆ ਸੀ ਕਿ ਐੱਨਡੀਐੱਮਏ ਵੱਲੋਂ ਪ੍ਰਸਤਾਵਿਤ ਰਾਸ਼ੀ ਦਾ ਭੁਗਤਾਨ ਸੂਬਿਆਂ ਵੱਲੋਂ ਐੱਸਡੀਆਰਐੱਫ ਰਾਹੀਂ ਕੀਤਾ ਜਾਵੇਗਾ।ਗ੍ਰਹਿ ਮੰਤਰਾਲੇ ਨੇ ਪੱਤਰ ’ਚ ਕਿਹਾ ਹੈ ਕਿ ਦੇਸ਼ ’ਚ ਕੋਰੋਨਾ ਇਨਫੈਕਸ਼ਨ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਦੇ ਦਿਨ ਤੋਂ ਸਹਾਇਤਾ ਰਾਸ਼ੀ ਦੇਣ ਦਾ ਫ਼ੈਸਲਾ ਲਾਗੂ ਹੋਵੇਗਾ ਤੇ ਆਫਤ ਦੇ ਰੂਪ ’ਚ ਕੋਰੋਨਾ ਦੀ ਸੂਚਨਾ ਰੱਦ ਹੋਣ ਜਾਂ ਅਗਲੇ ਆਦੇਸ਼ ਤਕ ਜਾਰੀ ਰਹੇਗਾ। ਕੇਂਦਰ ਸਰਕਾਰ ਨੇ ਇਸ ਸਾਲ 14 ਮਾਰਚ ਨੂੰ ਆਫਤ ਦੇ ਰੂਪ ’ਚ ਕੋਰੋਨਾ ਨੂੰ ਨੋਟੀਫਾਈ ਕੀਤਾ ਸੀ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦੇਸ਼ ’ਚ ਕੋਰੋਨਾ ਮਹਾਮਾਰੀ ਕਾਰਨ ਹੁਣ ਤਕ ਲਗਪਗ ਸਾਡੇ ਚਾਰ ਲੱਖ ਲੋਕਾਂ ਦੀ ਜਾਨ ਜਾ ਚੁੱਕੀ ਹੈ।

Related posts

24 ਦੇਸ਼ਾਂ ਵਿੱਚ ਭਾਰਤੀ ਨਿਰਯਾਤ ਸਾਲ-ਦਰ-ਸਾਲ ਵਧਿਆ

admin

ਭਾਰਤ ਇੱਕ ਗਲੋਬਲ ਜਹਾਜ਼ ਨਿਰਮਾਣ ਕੇਂਦਰ ਬਣਨ ਦੇ ਲਈ ਤਿਆਰ

admin

ਭਾਰਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਿਕਾਰਡ ਤੋੜ ਸੇਲ ਹੋਈ !

admin