India

ਕੋਲਕਾਤਾ ਕਾਂਡ: ਤਿ੍ਰਣਮੂਲ ਕਾਂਗਰਸ ਦੇ ਸੰਸਦ ਮੈਂਬਰ ਜਵਾਹਰ ਸਿਰਕਾਰ ਵੱਲੋਂ ਰਾਜ ਸਭਾ ਦੀ ਮੈਂਬਰੀ ਤੇ ਰਾਜਨੀਤੀ ਛੱਡਣ ਦਾ ਐਲਾਨ

ਕੋਲਕਾਤਾ – ਤਿ੍ਰਣਮੂਲ ਕਾਂਗਰਸ (ਟੀਐੱਮਸੀ) ਦੇ ਸੰਸਦ ਮੈਂਬਰ ਜਵਾਹਰ ਸਿਰਕਾਰ ਨੇ ਅੱਜ ਪਾਰਟੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਸੇਵਾਮੁਕਤ ਆਈਏਐੱਸ ਅਧਿਕਾਰੀ ਜਵਾਹਰ ਸਰਕਾਰ ਨੇ ਦਾਅਵਾ ਕੀਤਾ ਕਿ ਕੁਝ ਪਾਰਟੀ ਆਗੂਆਂ ਦਾ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਹੋਣਾ ਅਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣਾ ਉਨ੍ਹਾਂ ਦੇ ਫ਼ੈਸਲੇ ਦਾ ਇੱਕ ਮੁੱਖ ਕਾਰਨ ਹੈ। ਸਿਰਕਾਰ ਨੇ ਪੱਤਰ ਵਿੱਚ ਕਿਹਾ, “ਆਰ.ਜੀ. ਕਰ ਹਸਪਤਾਲ ’ਚ ਵਾਪਰੀ ਭਿਆਨਕ ਘਟਨਾ (ਇੱਕ ਟ੍ਰੇਨੀ ਡਾਕਟਰ ਨਾਲ ਕਥਿਤ ਜਬਰ-ਜਨਾਹ ਤੇ ਕਤਲ) ਤੋਂ ਬਾਅਦ, ਮੈਂ ਇੱਕ ਮਹੀਨੇ ਤੱਕ ਸਬਰ ਕੀਤਾ ਅਤੇ ਉਮੀਦ ਕਰ ਰਿਹਾ ਸੀ ਕਿ ਤੁਸੀਂ (ਮਮਤਾ ਬੈਨਰਜੀ) ਆਪਣੇ ਪੁਰਾਣੇ ਅੰਦਾਜ਼ ਵਿੱਚ ਅੰਦੋਲਨ ਦਾ ਸਮਰਥਨ ਕਰੋਗੇ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin