India

ਕੋਲਕਾਤਾ ਦੇ ਮੈਡੀਕਲ ਕਾਲਜ ਤੇ ਹਸਪਤਾਲ ’ਚ ਭੰਨ-ਤੋੜ ਮਾਮਲੇ ਸਬੰਧੀ 19 ਗ੍ਰਿਫ਼ਤਾਰ

ਕੋਲਕਾਤਾ – ਕੋਲਕਾਤਾ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭੰਨਤੋੜ ਅਤੇ ਹਿੰਸਾ ਦੇ ਸਬੰਧ ਵਿਚ ਹੁਣ ਤੱਕ 19 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਸ਼ਹਿਰ ਦੀ ਅਦਾਲਤ ਨੇ 22 ਅਗਸਤ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਹਾਤੇ ਵਿੱਚ ਅਣਪਛਾਤੇ ਬਦਮਾਸ਼ਾਂ ਨੇ ਦਾਖਲ ਹੋ ਕੇ ਇਸ ਦੇ ਕੁਝ ਹਿੱਸਿਆਂ ਵਿੱਚ ਭੰਨ-ਤੋੜ ਕੀਤੀ। ਪਿਛਲੇ ਹਫ਼ਤੇ ਇਸੇ ਹਸਪਤਾਲ ਵਿੱਚ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ।
ਇਸ ਦੌਰਾਨ ਕੱਲਕਾਤਾ ਹਾਈ ਕੋਰਟ ਨੇ ਮੈਡੀਕਲ ਕਾਲਜ ਤੇ ਹਸਪਤਾਲ ’ਚ ਭੰਨ ਤੋੜ ਦੀ ਘਟਨਾ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਨੂੰ ਰਾਜ ਵਿੱਚ ਪ੍ਰਸ਼ਾਸਨ ਦੀ ਪੂਰੀ ਤਰ੍ਹਾਂ ਅਸਫਲਤਾ ਕਰਾਰ ਦਿੱਤਾ ਹੈ।

Related posts

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਈਐੱਮਏ ‘ਚ ਕਿਹਾ

Bunty

2029-30 ਤੱਕ ਰੱਖਿਆ ਨਿਰਯਾਤ 50,000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ: ਰਾਜਨਾਥ

Bunty

ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਨਾਲ ਕਈ ਪ੍ਰੇਰਨਾਦਾਇਕ ਵਿਸ਼ਿਆਂ ‘ਤੇ ਗੱਲਬਾਤ !

admin