India

ਕੋਲਕਾਤਾ ਮਾਮਲਾ ਸਬੰਧੀ ਭਾਜਪਾ ਸਾਂਸਦ ਤੇ ਨਾਮੀ ਡਾਕਟਰਾਂ ਨੂੰ ਸੰਮਨ ਜਾਰੀ

ਕੋਲਕਾਤਾ – ਕੋਲਕਾਤਾ ਪੁਲਿਸ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਲਾਕੇਟ ਚੈਟਰਜੀ ਅਤੇ ਦੋ ਨਾਮੀ ਡਾਕਟਰਾਂ ਨੂੰ ਕਥਿਤ ਤੌਰ ‘ਤੇ ਅਫਵਾਹਾਂ ਫੈਲਾਉਣ ਅਤੇ ਉਸ ਦੀ ਪਛਾਣ ਦਾ ਖੁਲਾਸਾ ਕਰਨ ਲਈ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਵਿਅਕਤੀਆਂ ਤੋਂ ਇਲਾਵਾ ਪੁਲਿਸ ਨੇ 57 ਹੋਰਾਂ ਨੂੰ ਵੀ ਘਟਨਾ ਬਾਰੇ ਗਲਤ ਜਾਣਕਾਰੀ ਫੈਲਾਉਣ ਲਈ ਸੰਮਨ ਜਾਰੀ ਕੀਤੇ ਹਨ। ਡਾਕਟਰ ਕੁਨਾਲ ਸਰਕਾਰ ਅਤੇ ਡਾ. ਸੁਬਰਨਾ ਗੋਸਵਾਮੀ ਨੂੰ ਐਤਵਾਰ ਦੁਪਹਿਰ 3 ਵਜੇ ਲਾਲਬਾਜ਼ਾਰ ਸਥਿਤ ਕੋਲਕਾਤਾ ਦੇ ਪੁਲਿਸ ਹੈੱਡਕੁਆਰਟਰ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ’ਤੇ ਪੀੜਤ ਦੀ ਪਛਾਣ ਜ਼ਾਹਰ ਕਰਨ, ਅਫਵਾਹਾਂ ਫੈਲਾਉਣ ਅਤੇ ਫਰਜ਼ੀ ਖਬਰਾਂ ਫੈਲਾਉਣ ਦਾ ਦੋਸ਼ ਲਗਾਇਆ ਗਿਆ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin