Punjab

ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰਾਂ ਤਿਆਰ-ਭਗਵੰਤ ਮਾਨ

ਚੰਡੀਗੜ – ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰਾਂ ਤਿਆਰ ਹੈ।ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ। ਉਨਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲਬਧ ਹਨ ਅਤੇ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਂਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ ਵੀ ਦਿੱਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜਾਨਾ ਔਸਤਨ 25 ਕੇਸ ਆ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੋਈ ਮਰੀਜ ਗੰਭੀਰ ਹਾਲਤ ਵਿੱਚ ਨਹੀਂ ਹੈ ਅਤੇ ਨਾ ਹੀ ਕੋਈ ਮਰੀਜ਼ ਆਈ.ਸੀ.ਯੂ. ਵਿੱਚ ਭਰਤੀ ਹੈ ਅਤੇ ਸੂਬੇ ਵਿੱਚ ਲੈਵਲ ਦੋ ਦੇ ਸਿਰਫ 6 ਕੇਸ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਉਨਾਂ ਦੁਹਰਾਇਆ ਕਿ ਸੂਬਾ ਸਰਕਾਰ ਕੋਵਿਡ-19 ਦੀ ਸੰਭਾਵਿਤ ਚੌਥੀ ਜਾਂ ਅਗਲੀ ਲਹਿਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦ ਹੈ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਵਿਡ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।  ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਬੈੱਡ ਉਪਲਬਧ ਹਨ ਅਤੇ ਸੂਬਾ ਕੋਵਿਡ ਕੇਸਾਂ ਵਿੱਚ ਵਾਧੇ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ, ਅੰਮਿ੍ਰਤਸਰ ਵਿਖੇ 1236 ਬੈੱਡ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ 1450 ਬੈੱਡ ਅਤੇ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵਿਖੇ 1025 ਬੈੱਡ ਦੀ ਵਿਵਸਥਾ ਹੈ। ਉਨਾਂ ਕਿਹਾ ਕਿ ਅੰਮਿ੍ਰਤਸਰ, ਪਟਿਆਲਾ ਅਤੇ ਫਰੀਦਕੋਟ ਵਿਖੇ ਕ੍ਰਮਵਾਰ 360, 560 ਅਤੇ 400 ਆਕਸੀਜਨ ਬੈੱਡ ਮੌਜੂਦ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅੰਮਿ੍ਰਤਸਰ ਵਿਚ 280 ਆਈ.ਸੀ.ਯੂ. ਬੈੱਡ ਹਨ ਅਤੇ ਪਟਿਆਲਾ ਵਿਚ ਅਜਿਹੇ 280 ਬੈੱਡ ਹਨ ਜਦਕਿ ਅੰਮਿ੍ਰਤਸਰ ਵਿਚ 165 ਕੋਵਿਡ ਵੈਂਟੀਲੇਟਰ ਬੈੱਡ, ਪਟਿਆਲਾ ਵਿਚ 96 ਅਤੇ ਫਰੀਦਕੋਟ ਵਿਚ 141 ਵੈਂਟੀਲੇਟਰ ਬੈੱਡ ਮੌਜੂਦ ਹਨ।

        ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Related posts

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ

Bunty

ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀ ਟੀਕਾਕਰਨ ਟ੍ਰੇਨਿੰਗ ਕਰਵਾਈ

admin

ਮਿਰਤਕ ਮਿਲੇ ਸ਼੍ਰੀ ਹਨੂੰਮਾਨ ਮੰਦਰ ਦੇ 2 ਪੁਜਾਰੀ  ਮਿੱਟੀ ਚ ਦਫ਼ਨਾਉਣ ਤੋਂ ਰੋਕ ਕੇ ਪੁਲਿਸ ਨੇ ਪੋਸਟਮਾਰਟਮ ਲਈ ਭੇਜੀਆਂ ਲਾਸ਼ਾਂ

Bunty