ਨਵੀਂ ਦਿੱਲੀ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਨਿਰਮਾਤਾ ਏਕਤਾ ਕਪੂਰ ਨੇ ਬੁੱਧਵਾਰ ਨੂੰ ਸ਼ੋਅ ‘ਲਾਕ ਅੱਪ’ ਦਾ ਟ੍ਰੇਲਰ ਰਿਲੀਜ਼ ਕਰਨ ਤੋਂ ਪਹਿਲਾਂ ਰਾਜਧਾਨੀ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ। ਇਸ ਤੋਂ ਬਾਅਦ ਕੰਗਨਾ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੋਅ ਦਾ ਟ੍ਰੇਲਰ ਸ਼ੇਅਰ ਕੀਤਾ।
ਬਾਲੀਵੁੱਡ ਦੀ ‘ਕੁਈਨ’ ਕੰਗਨਾ ਰਣੌਤ ਹੁਣ ਛੋਟੇ ਪਰਦੇ ਦੇ ਨਾਲ-ਨਾਲ ਵੱਡੇ ਪਰਦੇ ‘ਤੇ ਵੀ ਧਮਾਲ ਮਚਾ ਰਹੀ ਹੈ। ਕੰਗਨਾ ਹੁਣ ਮਸ਼ਹੂਰ ਫਿਲਮ ਨਿਰਮਾਤਾ ਏਕਤਾ ਕਪੂਰ ਦੇ ਰਿਐਲਿਟੀ ਸ਼ੋਅ ‘ਲਾਕ ਅੱਪ’ ਨੂੰ ਹੋਸਟ ਕਰਦੀ ਨਜ਼ਰ ਆਵੇਗੀ। ਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਕੰਗਨਾ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰੇ ਪਹੁੰਚੀ ਅਤੇ ਫਿਰ ਸ਼ੋਅ ਦਾ ਟ੍ਰੇਲਰ ਰਿਲੀਜ਼ ਕੀਤਾ। ਇਹ ਸ਼ੋਅ 27 ਫ਼ਰਵਰੀ ਤੋਂ OTT ‘ਤੇ ਪ੍ਰਸਾਰਿਤ ਹੋਵੇਗਾ।