ਨਵੀਂ ਦਿੱਲੀ – ਅਦਾਕਾਰਾ ਕੰਗਨਾ ਰਣੌਤ ਨੂੰ ਬੰਬੇ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਐੱਚਸੀ ਨੇ ਕੰਗਨਾ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ ਹੈ ਜਿਸ ‘ਚ ਉਨ੍ਹਾਂ ਨੇ ਗੀਤਕਾਰ ਜਾਵੇਦ ਅਖ਼ਤਰ ਦੁਆਰਾ ਦਰਜ ਕੀਤੀ ਗਈ ਮਾਨਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਇਹ ਸਾਰਾ ਵਿਵਾਦ ਸਾਲ 2020 ‘ਚ ਸ਼ੁਰੂ ਹੋਇਆ ਜਿਸ ਨੂੰ ਹੁਣ ਕੰਗਨਾ ਕਿਸੇ ਵੀ ਹਾਲ ‘ਚ ਖ਼ਤਮ ਕਰਨਾ ਚਾਹੁੰਦੀ ਹੈ ਪਰ ਜਾਵੇਦ ਅਖ਼ਤਰ ਅਜਿਹਾ ਨਹੀਂ ਚਾਹੁੰਦੇ। ਦਰਅਸਲ ਇਹ ਮਾਮਲਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਸੀ। ਜਦੋਂ ਕੰਗਨਾ ਨੇ ਇਕ ਇੰਟਰਵਿਊ ਦੌਰਾਨ ਜਾਵੇਦ ਅਖ਼ਤਰ ਖ਼ਿਲਾਫ਼ ਬਿਆਨ ਦਿੱਤਾ ਸੀ। ਜਵਾਦ ਅਖ਼ਤਰ ਇਸ ਤਰ੍ਹਾਂ ਦੇ ਬਿਆਨ ਤੋਂ ਭੜਕ ਗਏ ਤੇ ਉਨ੍ਹਾਂ ਨੇ ਕੰਗਨਾ ‘ਤੇ ਅਕਸ ਖਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਨਹਾਨੀ ਦਾ ਕੇਸ ਦਰਜ ਕਰ ਦਿੱਤਾ। ਇਸ ਕੇਸ ‘ਚ Magistrate ਨੇ ਇਕ ਮਾਰਚ ਨੂੰ ਕੰਗਨਾ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ਜਿੱਥੇ 25 ਮਾਰਚ ਨੂੰ ਕੰਗਨਾ ਨੂੰ ਜ਼ਮਾਨਤ ਮਿਲ ਗਈ ਸੀ।