Punjab

ਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦੇ ਤੀਜੇ ਦਿਨ ਵਿੱਤ ਮੰਤਰੀ ਦੀ ਕੋਠੀ ਅੱਗੇ ਕੀਤਾ ਸਿਆਪਾ !

ਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦੇ ਤੀਜੇ ਦਿਨ ਵਿੱਤ ਮੰਤਰੀ ਦੀ ਕੋਠੀ ਅੱਗੇ ਝਾੜੂਆਂ ਦੀ ਪੰਡ ਫੂਕ ਕੇ ਕੀਤਾ ਸਿਆਪਾ।
ਸੰਗਰੂਰ – ਸੰਗਰੂਰ ਦੇ ਡੀਸੀ ਦਫਤਰ ਅੱਗੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿਛਲੇ 117 ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕ ਆਗੂ ਜੋਨੀ ਸਿੰਗਲਾ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਤੀਜੇ ਦਿਨ ਵਿੱਚ ਦਾਖਿਲ ਹੋ ਗਿਆ। ਅੱਜ ਵੱਡੀ ਗਿਣਤੀ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕਾਂ ਨੇ ਇਸ ਮਰਨ ਵਰਤ ਵਿੱਚ ਸ਼ਮੂਲੀਅਤ ਕਰਦੇ ਹੋਏ ਆਪਣੇ ਹੱਕਾਂ ਸਬੰਧੀ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਦੇ ਨਾਲ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ  ਰਾਜਵੰਤ ਕੌਰ, ਸੁਮਿਤ ਸਰੀਨ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ,  ਬਵਲੀਨ ਬੇਦੀ, ਸੁਮੀਤ ਗੋਇਲ, ਰਜਨੀ, ਧਰਮਿੰਦਰ ਸਿੰਘ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਲ, ਮਨਜੀਤ ਕੌਰ, ਰਜਨੀ, ਬਲਜੀਤ ਸਿੰਘ, ਨਰਦੀਪ ਸ਼ਰਮਾ (ਸੰਗਰੂਰ), ਨਾਇਬ ਸਿੰਘ ਬੁੱਕਣਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਉਨਾਂ ਦੇ ਨਾਲ ਲਗਾਤਾਰ ਲਾਰੇ-ਲੱਪੇ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੇ ਚਲਦੇ ਕੰਪਿਊਟਰ ਅਧਿਆਪਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿਹੜੇ ਨੇ ਤਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਸਰਕਾਰ ਬਣਨ ਤੇ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਵੱਡੇ ਵੱਡੇ ਵਾਅਦੇ ਕਰ ਰਹੇ ਸਨ ਉਹ ਅੱਜ ਉਹਨਾਂ ਦੇ ਨਾਲ ਗੱਲ ਕਰਨ ਦੇ ਲਈ ਵੀ ਤਿਆਰ ਨਹੀਂ ਹਨ।
ਉਹਨਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕਾਂ ਦੀ ਲੜਾਈ ਨਿਰਨਾਇਕ ਮੋੜ ਤੇ ਪਹੁੰਚ ਚੁੱਕੀ ਹੈ ਅਤੇ ਉਹ ਖਾਲੀ ਹੱਥ ਵਾਪਸ ਮੁੜਨ ਵਾਲੇ ਨਹੀਂ ਹਨ । ਇਸ ਮੌਕੇ ਪੰਜਾਬ ਭਰ ਤੋਂ ਇਕੱਠੇ ਹੋਏ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਵਾਸ ਤੱਕ ਮਾਰਚ ਕਰਦੇ ਹੋਏ ਉਥੇ ਪਹੁੰਚ ਕੇ ਝਾੜੂਆਂ ਦੀ ਪੰਡ ਫੂਕੀ ਅਤੇ ਪੰਜਾਬ ਸਰਕਾਰ ਦਾ ਜਮ ਕੇ ਪਿੱਟ ਸਿਆਪਾ ਕੀਤਾ। ਕੰਪਿਊਟਰ ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੁਣ ਉਨ੍ਹਾਂ ਦਾ ਸੰਘਰਸ਼ ਰੁਕਣ ਵਾਲ਼ਾ ਨਹੀਂ ਹੈ ਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹਰ ਹਿੱਸੇ ਵਿਚ ਇਸ ਸੰਘਰਸ਼ ਦੀ ਗੂੰਜ ਸੁਣਾਈ ਦੇਵੇਗੀ। ਕੰਪਿਊਟਰ ਅਧਿਆਪਕਾਂ ਵੱਲੋਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਸਰਕਾਰ ਵੱਲੋਂ ਉਹਨਾਂ ਨਾਲ ਕੀਤੇ ਗਏ ਪੱਖਪਾਤ ਦੀ ਕਹਾਣੀ ਬਿਆਨ ਕਰਦੇ ਪੰਫਲੇਟ (ਪਰਚੇ) ਵੀ ਵੰਡੇ ਗਏ।
ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਅਤੇ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਜਿਨਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦਾ ਵਿੱਤੀ ਲਾਭ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।

Related posts

ਡੀਓਏ, ਸੀਐਨਆਈ, ਦੇ ਕ੍ਰਿਸਮਸ ਦੇ ਜਸ਼ਨਾਂ ਵਿੱਚ ਵਿਸ਼ਵਵਿਆਪੀ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਗੂੰਜਿਆ

admin

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅਗਲੇ ਸੰਘਰਸ਼ ਦਾ ਐਲਾਨ !

admin

ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਸੰਗਰੂਰ ਵਿਚ ਵਿਸ਼ਾਲ ਰੋਸ ਮਾਰਚ !

admin