Punjab

ਖ਼ਤਮ ਨਹੀਂ ਹੋ ਰਿਹਾ ਕਾਂਗਰਸ ਦਾ ਕਾਟੋ ਕਲੇਸ਼

ਸ੍ਰੀ ਅਨੰਦਪੁਰ ਸਾਹਿਬ – ਭਾਵੇਂਕਿ ਚੋਣ ਜ਼ਾਬਤਾ ਲੱਗ ਚੁੱਕਾ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਜ਼ੋਰ-ਸ਼ੋਰ ਨਾਲ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਕਾਂਗਰਸ ‘ਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਐੱਮਪੀ ਮਨੀਸ਼ ਤਿਵਾੜੀ ਵੱਲੋਂ ਕੀਤੇ ਗਏ ਟਵੀਟ ਨੇ ਕਾਂਗਰਸ ਅੰਦਰ ਤਰਥੱਲੀ ਮਚਾ ਦਿੱਤੀ ਹੈ। ਤਿਵਾੜੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜਿਸ ਕੋਲ ਪੰਜਾਬ ਦੀਆਂ ਚੁਣੌਤੀਆਂ ਦਾ ਹੱਲ ਹੋਵੇ, ਸਖ਼ਤ ਫ਼ੈਸਲੇ ਲੈਣ ਦੀ ਸਮਰੱਥਾ ਹੋਵੇ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ ਜਿਨ੍ਹਾਂ ਦੀ ਰਾਜਨੀਤੀ ਸੋਸ਼ਲ ਇੰਜੀਨੀਅਰ ਮਨੋਰੰਜਨ ਮੁਫ਼ਤ ਅਤੇ ਸ਼ਾਸਨ ਦੀ ਪਸੰਦ ਨਹੀਂ ਹੈ ਜੋ ਲਗਾਤਾਰ ਚੋਣਾਂ ‘ਚ ਲੋਕਾਂ ਵੱਲੋਂ ਨਕਾਰੇ ਗਏ ਹਨ।

ਤਿਵਾੜੀ ਦੇ ਇਸ ਟਵੀਟ ਨਾਲ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿਸ਼ਾਨਾ ਬਣੇ ਹਨ ਉੱਥੇ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ‘ਤੇ ਆਏ ਹਨ। ਚੋਣਾਂ ਦੇ ਬਿਲਕੁਲ ਨੇੜੇ ਜਦੋਂ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੋਵੇ, ਉਸ ਸਮੇਂ ਮਨੀਸ਼ ਤਿਵਾੜੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਸੀਹਤ ਦੇ ਕੇ ਕਾਂਗਰਸ ਦੇ ਭਲੇ ਲਈ ਸੋਚਿਆ ਗਿਆ ਹੈ। ਪਰ ਪਹਿਲਾਂ ਤੋਂ ਹੀ ਧੜੇਬੰਦੀ ਦਾ ਸ਼ਿਕਾਰ ਹੋਈ ਕਾਂਗਰਸ ਇਸ ਟਵੀਟ ਨੂੰ ਲੈ ਕੇ ਹੋਰ ਵੰਡੀ ਜਾਵੇਗੀ ਜਾਂ ਧੜੇਬੰਦੀ ਤੋਂ ਉਪਰ ਉਠੇਗੀ, ਇਹ ਤਾਂ ਆਉਣ ਵਾਲੇ ਦਿਨਾਂ ਵਿੱਚ ਹੀ ਪਤਾ ਲੱਗੇਗਾ ਪਰ ਇਸ ਟਵੀਟ ਦੀ ਸੋਸ਼ਲ ਮੀਡੀਆ ਉਪਰ ਖੂਬ ਚਰਚਾ ਚੱਲ ਰਹੀ ਹੈ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin