Punjab

ਖ਼ਾਲਸਾ ਕਾਲਜ ਅਤੇ ਖਾਲਸਾ ਕਾਲਜ ਵੂਮੈਨ ਨੇ ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 2 ਰੋਜ਼ਾ ‘9ਵੇਂ ਯੂਥ ਫੈਸਟੀਵਲ’ ਮੌਕੇ ਸ: ਰਜਿੰਦਰ ਮੋਹਨ ਸਿੰਘ ਛੀਨਾ ਜੇਤੂ ਟੀਮ ਨੂੰ ਟਰਾਫ਼ੀ ਦੇਣ ਉਪਰੰਤ ਸ: ਪਰਮਜੀਤ ਸਿੰਘ ਬੱਲ, ਸ: ਸੰਤੋਖ ਸਿੰਘ ਸੇਠੀ, ਸ: ਗੁਰਪ੍ਰੀਤ ਸਿੰਘ ਗਿੱਲ, ’ਵਰਸਿਟੀ ਦੇ ਅਕਾਦਮਿਕ ਡੀਨ ਤੇ ਪ੍ਰਿੰਸੀਪਲ: ਡਾ. ਸੁਰਿੰਦਰ ਕੌਰ ਤੇ ਹੋਰ ਸਖਸ਼ੀਅਤਾਂ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਮੇਜ਼ਬਾਨ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 3 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘9ਵੇਂ ਖ਼ਾਲਸਾ ਕਾਲਜਿਜ਼ ਯੂਥ ਫੈਸਟੀਵਲ-2024’ ਮੌਕੇ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਨ ਵਾਲੀਆਂ ਸੰਸਥਾਵਾਂ ਖ਼ਾਲਸਾ ਕਾਲਜ, ਅੰਮ੍ਰਿਤਸਰ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਟੀਮਾਂ ਨੂੰ ਟਰਾਫ਼ੀ ਭੇਂਟ ਕਰਨ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਸਕੂਲ ਅਤੇ ਕਾਲਜ ਅਜਿਹੇ ਮਹੱਤਵਪੂਰਨ ਸਥਾਨ ਹਨ, ਜੋ ਬੱਚਿਆਂ ’ਚ ਲੁਕੀ ਹੋਈ ਕਾਬਲੀਅਤ ਨੂੰ ਉਜਾਗਰ ਕਰਨ ਲਈ ਕਲਾ ਮੰਚ ਪ੍ਰਦਾਨ ਕਰਕੇ ਬਹੁਤ ਹੀ ਖਾਸ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਉਨ੍ਹਾਂ ਦੇ ਹੁਨਰ ਨੂੰ ਚਾਰ ਚੰਦ ਤਾਂ ਲੱਗਦਾ ਹੀ ਹੈ, ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੀ ਪ੍ਰਤਿਭਾ ’ਚ ਨਿਖਾਰ ਲਿਆਉਣ ਲਈ ਜਦੋਂ-ਜਹਿਦ ਅਤੇ ਅਨੁਸ਼ਾਸ਼ਨ ਸਬੰਧੀ ਪ੍ਰੇਰਣਾ ਵੀ ਮਿਲਦੀ ਹੈ।

ਉਕਤ 2 ਰੋਜ਼ਾ ਫ਼ੈਸਟੀਵਲ ਦਾ ਅਗਾਜ਼ ਖ਼ਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਦੁਆਰਾ ਕੀਤਾ ਗਿਆ, ਜਿਸ ਦੌਰਾਨ ਉਕਤ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਫ਼ਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਸੈਕਿੰਡ ਰਨਰਅੱਪ ਰਿਹਾ। ਗਵਰਨਿੰਗ ਕੌਂਸਲ ਅਧੀਨ 12 ਕਾਲਜਾਂ ਤੋਂ ਸੈਂਕੜੇ ਵਿਦਿਆਰਥੀਆਂ ਨੇ ਫ਼ੈਸਟੀਵਲ ’ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਉਕਤ ਓਵਰ ਆਲ ਟਰਾਫ਼ੀ ਸਬੰਧੀ ਦੋਵਾਂ ਸੰਸਥਾਵਾਂ ਦੀਆਂ ਟੀਮਾਂ ਦੀ ਕਾਰਗੁਜ਼ਾਰੀ ਬਰਾਬਰ ਹੋਣ ਕਾਰਨ ਜੇਤੂ ਐਲਾਨਿਆ ਗਿਆ।

ਇਸ ਮੌਕੇ ਸ: ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਸ: ਪਰਮਜੀਤ ਸਿੰਘ ਬੱਲ, ਸ: ਸੰਤੋਖ ਸਿੰਘ ਸੇਠੀ ਅਤੇ ’ਵਰਸਿਟੀ ਦੇ ਅਕਾਦਮਿਕ ਡੀਨ ਤੇ ਪ੍ਰਿੰਸੀਪਲ: ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਨੂੰ ਜਿੱਥੇ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ, ਉਥੇ ਉਨ੍ਹਾਂ ਨੂੰ ਵਿੱਦਿਅਕ ਖੇਤਰ ’ਚ ਸ਼ਲਾਘਾਯੋਗ ਉਪਲਬੱਧੀਆਂ ਹਾਸਲ ਕਰਨ ਲਈ ਹੱਲ੍ਹਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਅਦਾਰਿਆਂ ’ਚ ਸਮੇਂ ਮੁਤਾਬਕ ਵਿਦਿਆਰਥੀਆਂ ਦੀ ਕਲਾ ਦੀ ਪਰਖ ਲਈ ਅਜਿਹੀਆਂ ਪ੍ਰਤੀਯੋਗਤਾਵਾਂ ਅਤਿ ਲੋੜੀਂਦੀਆਂ ਹਨ।

2 ਰੋਜ਼ਾ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਭਜਨ, ਕਵੀਸ਼ਰੀ, ਗੀਤ-ਗਜ਼ਲ, ਗਰੁੱਪ ਸਾਂਗ, ਲੋਕ-ਗੀਤ, ਫੈਂਸੀ ਡਰੈੱਸ (ਪੰਜਾਬੀ ਪਹਿਰਾਵਾ), ਮਿਮਿਕਰੀ, ਮੋਨੋ ਐਕਟਿੰਗ, ਸਕਿੱਟ, ਰੰਗੋਲੀ, ਕਵਿਤਾ, ਮਹਿੰਦੀ, ਫੁਲਕਾਰੀ, ਡਿਬੇਟ, ਕੁਇਜ਼, ਪੇਟਿੰਗ ਆਨ ਦਾ ਸਪੋਟ, ਪੋਸਟਰ ਮੇਕਿੰਗ, ਕਾਰਟੂਨਿੰਗ, ਕਲਾਜ, ਕਲੇਅ ਮਾਡÇਲੰਗ, ਫੋਟੋਗ੍ਰਾਫ਼ੀ ਅਤੇ ਇੰਸਟਾਲੇਸ਼ਨ ਦੀ ਪੇਸ਼ਕਾਰੀ ਦਿੱਤੀ। ਇਸ ਤੋਂ ਇਲਾਵਾ ਭੰਗੜਾ, ਗਿੱਧਾ, ਰਿਜ਼ਨਲ ਡਾਂਸ, ਕੁਇੱਜ਼ ਫਾਈਨਲ, ਐਕਸ਼ਨ ਸਾਂਗ ਆਦਿ ’ਚ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। 2 ਰੋਜ਼ਾ ਪ੍ਰੋਗਰਾਮ ਦੌਰਾਨ ਜੱਜ ਸਾਹਿਬਾਨਾਂ ਦੀ ਭੂਮਿਕਾ ਡਾ. ਰਵੀਜੋਤ ਕੌਰ, ਡਾ. ਸ਼ਿਵਾਨੀ, ਪ੍ਰੋ: ਵੀਨਸ, ਸ੍ਰੀ ਬ੍ਰਿਜੇਸ਼ ਜੌਲੀ, ਸ: ਕੁਲਵੰਤ ਸਿੰਘ ਗਿੱਲ, ਸ: ਕੁਲਦੀਪ ਸਿੰਘ, ਸ੍ਰੀ ਵਿਪਨ ਧਵਨ, ਸ੍ਰੀ ਅਮਨ ਬੱਲ, ਸ੍ਰੀ ਕ੍ਰਾਂਤੀਪਾਲ, ਸ੍ਰੀਮਤੀ ਮਾਨਸੀ, ਡਾ. ਪਰਮਜੀਤ ਕੌਰ ਅਤੇ ਡਾ. ਹਰਜੀਤ ਸਿੰਘ ਆਦਿ ਵੱਲੋਂ ਨਿਭਾਈ ਗਈ।

ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਮੁਕਾਬਲੇ ਬਹੁਤ ਹੀ ਦਿਲਚਸਪ ਸਨ ਕਿਉਂਕਿ ਸਮੂਹ ਖ਼ਾਲਸਾ ਅਦਾਰਿਆਂ ਦੇ ਵਿਦਿਆਰਥੀਆਂ ਨੇ ਆਪਣੇ ਹੁਨਰ ਦੇ ਜਬਰਦਸਤ ਮੁਜ਼ਾਹਰਾ ਕੀਤਾ ਹੈ, ਇਸ ਲਈ ਇਹ ਮੁਕਾਬਲਾ ਇਕ ਤਰ੍ਹਾਂ ਨਾਲ ਚੈਂਪੀਅਨਸ ਦਾ ਮੁਕਾਬਲਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕੌਂਸਲ ਵੱਲੋਂ ਹਰ ਸਾਲ ਉਲੀਕੇ ਜਾਂਦੇ ‘ਯੂਥ ਫੈਸਟੀਵਲ’ ਸਬੰਧੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਫੈਸਟੀਵਲ ਅੱਜ ਆਪਣੀਆਂ ਮਿੱਠੀਆਂ ਯਾਦਾਂ ਦੀ ਖ਼ੁਸ਼ਬੂ ਬਿਖੇਰਦਾ ਹੋਇਆ ਸੰਪੰਨ ਹੋ ਗਿਆ।

ਇਸ ਮੌਕੇ ਜੁਆਇੰਟ ਸਕੱਤਰ ਦੇ ਮੈਂਬਰ ਸ: ਗੁਰਪ੍ਰੀਤ ਸਿੰਘ ਗਿੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਬਿਕਰਮਜੀਤ ਸਿੰਘ, ਸ: ਭੁਪਿੰਦਰ ਸਿੰਘ ਹੋਲੈਂਡ, ਖ਼ਾਲਸਾ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਏ. ਕੇ. ਕਾਹਲੋਂ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆ ਨਰਸਿੰਗ ਪ੍ਰਿੰਸੀਪਲ ਅਮਨਪ੍ਰੀਤ ਕੌਰ, ਖਾਲਸਾ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ, ਡਾ. ਦੀਪਕ ਦੇਵਗਨ, ਪ੍ਰੋਗਰਾਮ ਕੋਆਰਡੀਨੇਟਰ ਸ੍ਰੀਮਤੀ ਰਵਿੰਦਰ ਕੌਰ ਤੋਂ ਇਲਾਵਾ ਕਾਲਜਾਂ ਦਾ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Related posts

ਲੁਧਿਆਣਾ ਪੱਛਮੀ ਉਪ-ਚੋਣ: 7 ਵਜੇ ਤੱਕ 51.33 ਫੀਸਦੀ ਵੋਟਿੰਗ, 23 ਜੂਨ ਨੂੰ ਰੀਜ਼ਲਟ ਆਵੇਗਾ !

admin

ਵਾਤਾਵਰਣ ਸਥਿਰਤਾ, ਸਿੱਖਿਆ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਗ੍ਰੀਨ ਹਾਊਸ ਦਾ ਨਿਰਮਾਣ !

admin

‘ਇਰਾਨ-ਇਜ਼ਰਾਈਲ ਯੁੱਧ ਵਾਲੇ ਖੇਤਰਾਂ ‘ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਲਿਆਉਣ ਦਾ ਸਰਕਾਰ ਪ੍ਰਬੰਧ ਕਰੇ’

admin