Punjab

ਲੇਖ ਰਚਨਾ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਜੇਤੂ ਵਿਦਿਆਰਥੀਆਂ ਦੇ ਸਟਾਫ਼ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਮਾਤ ਭਾਸ਼ਾ ਪੰਜਾਬੀ ’ਚ ਲੇਖ ਰਚਨਾ ਮੁਕਾਬਲੇ ਦੌਰਾਨ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਟਰਾਫ਼ੀ ਅਤੇ ਨਗਦੀ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਨਾਲ ਜੋੜਨ, ਭਾਵਨਾਵਾਂ ਨੂੰ ਸ਼ਬਦਾਂ ਰਾਹੀਂ ਵਿਅਕਤ ਕਰਨ, ਆਤਮ ਵਿਸ਼ਵਾਸ ਪੈਦਾ ਕਰਨ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਕੜੀ ਤਹਿਤ ਖਾਲਸਾ ਕਾਲਜ ਦੇ ਗੁਰਮਤਿ ਸਟੱਡੀ ਸੈਂਟਰ ਵਿਖੇ ਮਾਤ-ਭਾਸ਼ਾ ਪੰਜਾਬੀ ’ਚ ਲੇਖ-ਰਚਨਾ ਮੁਕਾਬਲੇ ਕਰਵਾਏ ਗਏ, ਜਿਸ ’ਚ ਸਕੂਲ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਜੇਤੂ ਇਨਾਮ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਉਪਰੋਕਤ ਮੁਕਾਬਲੇ ਦੇ ਸੀਨੀਅਰ ਵਰਗ ’ਚ ਭਾਗ ਲੈਂਦਿਆਂ ਅਰਮਾਨਪ੍ਰੀਤ ਕੌਰ ਨੇ ਵਿਸ਼ੇਸ਼ ਸਨਮਾਨ ਹਾਸਲ ਕੀਤਾ, ਜੈਸ਼ਦੀਪ ਕੌਰ ਨੇ ਜੇਤੂ ਟਰਾਫ਼ੀ ਆਪਣੇ ਨਾਮ ਕਰਦਿਆਂ ਨਗਦੀ ਇਨਾਮ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਭਾਸ਼ਾ ਮਨੁੱਖੀ ਸਮਾਜ ਦੇ ਸੂਖਮ ਅਤੇ ਸਥੂਲ ਵਿਰਸੇ ਦੀ ਸੰਭਾਲ ਅਤੇ ਵਿਕਾਸ ਵਾਸਤੇ ਸ਼ਕਤੀਸ਼ਾਲੀ ਮਾਧਿਅਮ ਹੁੰਦੀ ਹੈ। ਮਾਂ ਬੋਲੀ ਵਿਅਕਤੀ  ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਅੰਦਾਜ਼ ’ਚ ਆਪਣੀਆਂ ਰਚਨਾਵਾਂ ਨੂੰ ਮਾਤ-ਭਾਸ਼ਾ ਪੰਜਾਬੀ ’ਚ ਪ੍ਰਗਟਾਉਣ ’ਤੇ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Related posts

14 ਅੱਤਵਾਦੀ ਹਮਲਿਆਂ ਦਾ ਦੋਸ਼ੀ, 5 ਲੱਖ ਰੁਪਏ ਦਾ ਇਨਾਮ: ਗੈਂਗਸਟਰ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ

admin

ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ: ਭਰਾਜ 

admin

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਘੁੰਮਣ ਨੂੰ ਉਮੀਦਵਾਰ ਐਲਾਨਿਆ !

admin