Punjab

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2023’ ਕਰਵਾਇਆ ਗਿਆ

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਵਿਖੇ ਕਰਵਾਏ ਗਏ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2023’ ਮੌਕੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਧਿਆਪਕਾਂ ਨੂੰ ਸਨਮਾਨਿਤ ਕਰਨ ਉਪਰੰਤ ਡਾ. ਖੁਸ਼ਵਿੰਦਰ ਕੁਮਾਰ, ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ, ਡਾ. ਸੁਰਿੰਦਰ ਕੌਰ, ਡਾ. ਹਰਪ੍ਰੀਤ ਕੌਰ ਤੇ ਹੋਰਨਾਂ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਖ਼ਾਲਸਾ ਗਲੋਬਲ ਰੀਚ ਫਾਊਡੇਸ਼ਨ (ਯੂ. ਐਸ.) ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2023’ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ’ਚ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੌਰਮਿੰਟ ਪ੍ਰਾਇਮਰੀ ਸਮਾਰਟ ਸਕੂਲ, ਬਠਿੰਡਾ ਈ. ਟੀ. ਟੀ. ਅਧਿਆਪਕ ਡਾ. ਰਾਜਿੰਦਰ ਕੁਮਾਰ ਨੂੰ ‘ਉਤਮ ਅਧਿਆਪਕ’ ਦੇ ਐਵਾਰਡ ਨਾਲ ਨਿਵਾਜਦਿਆਂ ਸਨਮਾਨ ਪੱਤਰ ਅਤੇ ਇਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ। ਇਸ ਮੌਕੇ ਉਨ੍ਹਾਂ ਨਾਲ ’ਵਰਸਿਟੀ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਖਾਲਸਾ ਗਲੋਬਲ ਰੀਚ ਫਾਊਡੇਸ਼ਨ ਦੇ ਕੋ-ਆਰਡੀਨੇਟਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਹੋਰ ਸਖ਼ਸ਼ੀਅਤਾਂ ਮੌਜ਼ੂਦ ਸਨ।

ਪ੍ਰੋਗਰਾਮ ਦੀ ਸ਼ਰੂਆਤ ’ਚ ਡਾ. ਕੁਮਾਰ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਪਰੰਤ ਸ: ਹੁਸ਼ਿਆਰ ਨਗਰ, ਡਾ. ਕੁਮਾਰ, ਡੀਨ ਅਕਾਦਮਿਕ ਮਾਮਲੇ ਡਾ. ਸੁਰਿੰਦਰ ਕੌਰ ਅਤੇ ਵਾਈਸ ਪ੍ਰਿੰ: ਡਾ. ਹਰਪ੍ਰੀਤ ਕੌਰ ਦੁਆਰਾ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਅਧਿਆਪਕ ਕਿਸੇ ਵੀ ਸਮਾਜ ਦੀ ਨੀਂਹ ਹੁੰਦੇ ਹਨ ਅਤੇ ਸਮਾਜ ਦੀ ਨਵ ਸਿਰਜਨਾ ’ਚ ਹਮੇਸ਼ਾਂ ਹੀ ਆਪਣਾ ਵਿਸ਼ੇਸ਼ ਯੋਗਦਾਨ ਪਾੳਂੁਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਧਿਆਪਕ ਇਸ ਪ੍ਰੋਗਰਾਮ ’ਚ ਪਹੁੰਚੇ ਹਨ ਉਨ੍ਹਾਂ ਆਪਣੇ ਖੇਤਰ ’ਚ ਵਿਸ਼ੇਸ਼ ਮੱਲ੍ਹਾਂ ਮਾਰੀਆਂ ਹਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀਂ ਸੇਧ ਪ੍ਰਦਾਨ ਕੀਤੀ ਹੈ।

ਇਸ ਤੋਂ ਪਹਿਲਾਂ ਸਵਾਗਤੀ ਭਾਸ਼ਣ ’ਚ ਡਾ. ਕੁਮਾਰ ਨੇ ਕਿਹਾ ਸਾਡੇ ਵਰਤਮਾਨ ਪੰਜਾਬ ’ਚ ਜਿੱਥੇ ਨੌਜਵਾਨ ਵਿਦੇਸ਼ ਜਾਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਚੰਗੇ ਅਧਿਆਪਕ ਉਨ੍ਹਾਂ ਦੀ ਅਜਿਹੀ ਸੋਚ ਵਿਦੇਸ਼ਾਂ ’ਚ ਰਹੇ ਨੌਜਵਾਨਾਂ ਦੇ ਰੁਝਾਨ ’ਤੇ ਰੋਕ ਲਗਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡਾ. ਬਖਸ਼ੀਸ਼ ਸਿੰਘ ਦੇ ਇਹ ਵਿਸ਼ੇਸ਼ ਉਪਰਾਲਾ ਸਾਰੇ ਹੀ ਅਧਿਆਪਕਾਂ ਲਈ ਇਕ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਉਕਤ ਐਵਾਰਡ ਸਬੰਧੀ ਸੂਬੇ ਭਰ ’ਚੋਂ 35 ਦੇ ਕਰੀਬ ਅਧਿਆਪਕਾਂ ਨੇ ਬਿਨੈ-ਪੱਤਰ ਭੇਜੇ ਸਨ ਜਿੰਨ੍ਹਾਂ ’ਚ 11 ਅਧਿਆਪਕਾਂ ਦੀ ਚੋਣ ਕਰਨ ਉਪਰੰਤ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ।

ਇਸ ਪ੍ਰੋਗਰਾਮ ਮੌਕੇ ਉਕਤ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਤੋਂ ਮੈਥੇਮੈਟਿਕਸ ਲੈਕਚਰਾਰ ਸ੍ਰੀਮਤੀ ਰੂਮਾਨੀ ਆਹੂਜਾ ਨੂੰ 25000/- ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਮੋਗਾ ਤੋਂ ਫਿਜ਼ਿਕਸ ਲੈਕਚਰਾਰ ਡਾ. ਦੀਪਕ ਕੁਮਾਰ ਨੂੰ 15000/- ਰੁਪਏ ਦੀ ਇਨਾਮ ਰਾਸ਼ੀ ਅਤੇ ਪ੍ਰਸ਼ੰਸ਼ਾ ਪੱਤਰ ਨਾਲ ਨਿਵਾਜਿਆ ਗਿਆ। ਇਸ ਐਵਾਰਡ ਮੌਕੇ ਸਰਕਾਰੀ ਮਿਡਲ ਸਕੂਲ ਖੇੜੀ ਝਮੇੜੀ, ਲੁਧਿਆਣਾ ਤੋਂ ਪੰਜਾਬੀ ਮਾਸਟਰ ਸ. ਕਰਮਜੀਤ ਸਿੰਘ ਗਰੇਵਾਲ ਨੂੰ ਪੰਜਾਬੀ ਭਾਸ਼ਾ ਦੇ ਪਾਸਾਰ ਲਈ ਕੀਤੇ ਜਾ ਰਹੇ ਯਤਨਾਂ ਲਈ ਪੰਜਾਬੀ ਭਾਸ਼ਾ ਰਤਨ ਪੁਰਸਕਾਰ ਨਾਲ ਨਿਵਾਜ਼ਿਆ ਗਿਆ ਜਿਸ ਤਹਿਤ ਉਹ ਪ੍ਰਸ਼ੰਸਾ ਪੱਤਰ ਅਤੇ 10000/-ਨਕਦ ਰਾਸ਼ੀ ਦੇ ਹੱਕਦਾਰ ਬਣੇ।

ਇਸ ਦੇ ਨਾਲ ਹੀ ਸ੍ਰੀ ਅਜੈ ਕੁਮਾਰ, ਸ੍ਰੀਮਤੀ ਰੁਪਿੰਦਰਜੀਤ ਕੌਰ, ਸ੍ਰੀਮਤੀ ਕਿਰਨ ਬਾਲਾ, ਸ. ਗੁਰਨਾਮ ਸਿੰਘ, ਸ. ਗੋਪਾਲ ਸਿੰਘ, ਸ੍ਰੀ ਪੰਕਜ ਕੁਮਾਰ ਗੋਇਲ, ਸ. ਨਰਿੰਦਰ ਸਿੰਘ, ਸ੍ਰੀਮਤੀ ਪਲਵਿੰਦਰ ਕੌਰ, ਸ. ਸੁਰਿੰਦਰ ਸਿੰਘ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।

ਪ੍ਰੋਗਰਾਮ ਦੇ ਅੰਤ ’ਚ ਡਾ. ਕੁਮਾਰ ਨੇ ਡਾ. ਹਰਪ੍ਰੀਤ ਕੌਰ, ਪ੍ਰੋਗਰਾਮ ਕੋ-ਆਰਡੀਨੇਟਰ ਅਤੇ ਐਸੋਸੀਏਟ ਪ੍ਰੋ: ਡਾ. ਨਿਰਮਲਜੀਤ ਕੌਰ, ਐਸੋਸੀਏਟ ਪ੍ਰੋ: ਡਾ. ਗੁਰਜੀਤ ਕੌਰ ਨਾਲ ਮਿਲ ਕੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸ: ਹੁਸ਼ਿਆਰ ਨਗਰ ਨੇ ਫਾਊਂਡੇਸ਼ਨ ਦੇ ਪ੍ਰਧਾਨ ਸ: ਬਖਸ਼ੀਸ਼ ਸਿੰਘ ਦੇ ਉਦੇਸ਼ ਨੂੰ ਉਜਾਗਰ ਕਰਦਿਆਂ ਕਿਹਾ ਕਿ ਉਕਤ ਐਵਾਰਡ ਰਾਹੀਂ ਯੋਗ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਨਾ ਹੈ। ਇਸ ਮੌਕੇ ਡਾ. ਅਰਵਿੰਦਰ ਕੌਰ, ਡਾ. ਬਲਜੀਤ ਕੌਰ ਦੀ ਦੇਖ-ਰੇਖ ਹੇਠ ਕਾਲਜ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰ ਪ੍ਰੋਗਰਾਮ ਨੇ ਵੀ ਰੰਗ ਬੰਨਿਆ। ਇਸ ਦੌਰਾਨ ਵਿਦਿਆਰਥੀ ਪਵਨਦੀਪ ਸਿੰਘ ਵੱਲੋਂ ‘ਕਵਿਤਾ’ ਅਤੇ ਵਿਦਿਆਰਥਣ ਕਸ਼ਿਸ਼ ਵੱਲੋਂ ‘ਹੀਰ’ ਦੀ ਪੇਸ਼ਕਾਰੀ ਦਿੱਤੀ ਗਈ।

ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਡੀਨ ਕੰਟਰੋਲਰ ਐਗਜਾਮੀਨੇਸ਼ਨ ਡਾ. ਕੰਵਲਜੀਤ ਸਿੰਘ, ਡਾ. ਐੱਸ. ਕੇ. ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਡਾ. ਮਨਿੰਦਰ ਕੌਰ, ਡਾ. ਰਾਜਵਿੰਦਰ ਕੌਰ ਸੇਖੋਂ, ਡਾ. ਸੁਖਮਨ ਕੌਰ ਆਦਿ ਸਟਾਫ਼ ਤੋਂ ਇਲਾਵਾ ਫਾਊਡੇਸ਼ਨ ਮੈਂਬਰ, ਵਿਦਿਆਰਥੀ ਆਦਿ ਹਾਜ਼ਰ ਸਨ।

Related posts

ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ !

admin

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਮੁੜ ਵਿਰੋਧ

editor

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

editor