Punjab

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ਗਣਤੰਤਰ ਦਿਵਸ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਗਣਤੰਤਰ ਦਿਵਸ ਮੌਕੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਤਿਰੰਗੇ ਨੂੰ ਸਲਾਮੀ ਦਿੰਦੇ ਹੋਏ ਨਾਲ ਕਾਲਜ ਸਟਾਫ਼।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ 76ਵਾਂ ਗਣਤੰਤਰ ਦਿਵਸ ਬੜ੍ਹੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਉਕਤ ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਅਤੇ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਨਾਲ ਹੋਈ, ਉਪਰੰਤ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ।

ਇਸ ਦੌਰਾਨ ਪ੍ਰਿੰ: ਡਾ. ਮਲਹੋਤਰਾ ਅਤੇ ਪ੍ਰਿੰ: ਗਿੱਲ ਨੇ ਆਪਣੇ-ਆਪਣੇ ਸੰਬੋਧਨ ’ਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਕਿਹਾ ਕਿ ਸਾਨੂੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ’ਚ ਆਪਣਾ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਸੁਤੰਤਰਤਾ ਦੇ ਮਹੱਤਵ ਤੋਂ ਚੇਤੰਨ ਰਹਿਣਾ ਚਾਹੀਦਾ ਹੈ, ਸੰਵਿਧਾਨ ਵੱਲੋਂ ਨਿਰਧਾਰਿਤ ਫਰਜ਼ਾਂ ਤੇ ਹੱਕਾਂ ਸਬੰਧੀ ਕਾਨੂੰਨਾਂ ਦੀ ਜਾਣਕਾਰੀ ਤੇ ਉਨ੍ਹਾਂ ਦੀ ਸਹੀ ਵਰਤੋਂ ਦੀ ਸਮਝ ਰੱਖਣੀ ਚਾਹੀਦੀ ਹੈ, ਕਿਉਂਕਿ ਇਹ ਸੰਵਿਧਾਨ ਬੜੇ ਕਠਿਨ ਉਪਰਾਲਿਆਂ ਅਤੇ ਬਲਿਦਾਨਾਂ ਤੋਂ ਬਾਅਦ ਪ੍ਰਾਪਤ ਹੋਇਆ ਸੀ।

ਉਨ੍ਹਾਂ ਕਿਹਾ ਕਿ ਹੁਣ ਸਾਡਾ ਸਾਰਿਆਂ ਦਾ ਕਰੱਤਵ ਬਣਦਾ ਹੈ ਕਿ ਇਨ੍ਹਾਂ ਬਲਿਦਾਨਾਂ ਤੇ ਘਾਲਣਾ ਦੇ ਮੁੱਲ ਨੂੰ ਸਮਝਿਆ ਜਾਵੇ ਤੇ ਦੇਸ਼ ਦੇ ਮਾਣ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਅਤੇ ਦੇਸ਼ ਪ੍ਰਤੀ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਕਤ ਅਦਾਰਿਆਂ ਵਿਖੇ ਦੇਸ਼ ਭਗਤੀ ਨਾਲ ਭਰਪੂਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਕੂਲ ਬੈਂਡ ਅਤੇ ਐੱਨ. ਸੀ. ਸੀ. ਵਿਦਿਆਰਥੀਆਂ ਦੁਆਰਾ ਪਰੇਡ ’ਚ ਭਾਗ ਲਿਆ ਗਿਆ। ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਨਾਲ ਸਮਰਪਿਤ ਕੋਰੀਓਗ੍ਰਾਫ਼ੀ, ਨਾਚ ਅਤੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਅਨੀਤਾ, ਰਾਜਬੀਰ ਗਰੇਵਾਲ, ਤਨਵੀਰ ਕੌਰ, ਸ਼ਰੁਤੀ ਗਰੋਵਰ ਨੇ ਭਾਸ਼ਣ ਅਤੇ ਕਵਿਤਾ ਗਾਇਨ ਰਾਹੀਂ  ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ। ਇਸ ਪ੍ਰੋਗਰਾਮ ਮੌਕੇ ਉਕਤ ਸੰਸਥਾਵਾਂ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਹੋਵੇਗਾ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin