Punjab

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ‘30ਵੇਂ ਬਾਬਾ ਫਰੀਦ ਫੁੱਟਬਾਲ ਟੂਰਨਾਮੈਂਟ’ ’ਚ ਪਹਿਲਾ ਸਥਾਨ ਹਾਸਲ ਕੀਤਾ

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਫੁੱਟਬਾਲ ਦੀ ਟਰਾਫ਼ੀ ਸਮੇਤ ਖੜ੍ਹੀ ਜੇਤੂ ਟੀਮ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਡਾ. ਦਲਜੀਤ ਸਿੰਘ, ਡਾ. ਤਮਿੰਦਰ ਸਿੰਘ ਭਾਟੀਆ, ਡਾ. ਐੱਮ. ਐੱਸ. ਬੱਤਰਾ ਤੇ ਹੋਰਨਾਂ ਨਾਲ।

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇੇ ਵਿਦਿਆਰਥੀਆਂ ਨੇ ‘30ਵੇਂ ਬਾਬਾ ਫਰੀਦ ਫੁੱਟਬਾਲ’ ਟੂਰਨਾਮੈਂਟ ’ਚ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਮੈਚ ਦੌਰਾਨ ਕਾਲਜ ਟੀਮ ਨੇ 5-4 ਦੇ ਫ਼ਰਕ ਨਾਲ ਜੇਤੂ ਰਹਿ ਕੇ ਨਗਦ ਇਨਾਮ ਅਤੇ ਟਰਾਫ਼ੀ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਵਿਖੇ 20 ਤੋਂ 22 ਸਤੰਬਰ ਤੱਕ ਕਰਵਾਏ ਗਏ ਉਕਤ ਟੂਰਨਾਮੈਂਟ ’ਚ ਕਰੀਬ 16 ਟੀਮਾਂ ਨੇ ਭਾਗ ਲਿਆ। ਜਿਸ ’ਚ ਕਾਲਜ ਦੀ ਟੀਮ ਨੇ ਪਹਿਲਾਂ ਅਤੇ ਬਾਬਾ ਫ਼ਰੀਦ ਫੁੱਟਬਾਲ ਕਲੱਬ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਕਰਵਾਏ ਗਏ ਉਕਤ ਟੂਰਨਾਮੈਂਟ ਦੌਰਾਨ ਕਾਲਜ ਟੀਮ ਦੇ ਜੇਤੂ ਆਉਣ ’ਤੇ 35000 ਰੁਪਏ ਨਗਦ ਇਨਾਮ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਖੇਡਾਂ ’ਚ ਸਰੀਰਿਕ ਤੰਦਰੁਸਤੀ ਪ੍ਰਦਾਨ ਕਰਨ ਨਾਲ ਬੱਚਿਆਂ ਦੇ ਭਵਿੱਖ ਨੂੰ ਵੀ ਸੰਵਾਰਨ ’ਚ ਆਪਣਾ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਖੇਡ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਅਭਿਆਸ ਦੀ ਵੀ ਪ੍ਰਸੰਸਾ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਨੇ ਉਕਤ ਜਿੱਤ ਦਾ ਸਿਹਰਾ ਖਿਡਾਰੀਆਂ ਸਿਰ ਬੰਨ੍ਹਦਿਆਂ ਕਿਹਾ ਕਿ ਅਜਿਹੀ ਸਫਲਤਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਿੰ. ਡਾ. ਮਹਿਲ ਸਿੰਘ ਦੀ ਕਾਰਜਸ਼ੀਲ, ਸਮੇਂ-ਸਮੇਂ ਦਿੱਤੇ ਜਾ ਰਹੇ ਸਹਿਯੋਗ ਅਤੇ ਦੂਰ-ਅੰਦੇਸ਼ੀ ਸੋਚ ਸਦਕਾ ਹੀ ਨਿਰਭਰ ਹੋ ਸਕੀ ਹੈ।

Related posts

ਪੁਲਿਸ ਐਫਆਈਆਰ ਡਾਊਨਲੋਡ ਦੀ ਫੀਸ ਲੈਣ ਦਾ ਫੈਸਲਾ ਵਾਪਸ ਲਿਆ

admin

ਤਿੰਨ-ਰੋਜ਼ਾ ਬਹੁਅਨੁਸ਼ਾਸਨੀ ਅੰਤਰ-ਰਾਸ਼ਟਰੀ ਕਾਨਫ਼ਰੰਸ ਦਾ ਹੋਇਆ ਸ਼ਾਨਦਾਰ ਅਗਾਜ਼

admin

ਅਮਰੀਕਨ ਸਿੱਖ ਪੰਜਾਬ ‘ਚ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਨੌਜਵਾਨਾਂ ਨੂੰ ਲੀਗਲ ਏਡ ਦੇਣਗੇ

admin