Punjab

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈੱਟ ਪ੍ਰੀਖਿਆ ਕੀਤੀ ਪਾਸ

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ ਹਾਜ਼ਰ ਸਟਾਫ਼।

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 3 ਵਿਦਿਆਰਥੀਆਂ ਨੇ ਯੂ. ਜੀ. ਸੀ. ਦੀ ਨੈੱਟ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਾਲ-2024 ’ਚ ਪਹਿਲਾਂ 18 ਜੂਨ ਨੂੰ ਉਕਤ ਟੈਸਟ ਲਿਆ ਸੀ ਪਰ ਪੇਪਰ ਲੀਕ ਹੋਣ ਦੀ ਖ਼ਬਰ ਫੈਲਣ ਨਾਲ ਇਸ ਨੂੰ ਕੈਂਸਲ ਕਰ ਦਿੱਤਾ ਗਿਆ ਅਤੇ ਫਿਰ ਦੁਬਾਰਾ 28 ਅਗਸਤ ਨੂੰ ਇਹ ਟੈਸਟ ਦੇਸ਼ ਦੇ ਵੱਖ-ਵੱਖ ਸ਼ਹਿਰਾਂ ’ਚ ਲਿਆ ਗਿਆ ਜਿਸ ਦਾ ਨਤੀਜਾ 17 ਅਕਤੂਬਰ 2024 ਨੂੰ ਨਿਕਲਿਆ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਵਿਦਿਆਰਥੀ ਗੁਰਜਿੰਦਰ ਸਿੰਘ, ਸੁਖਬੀਰ ਸਿੰਘ ਅਤੇ ਵਿਸ਼ਵਦੀਪ ਸਿੰਘ ਨੇ ਇਹ ਟੈਸਟ ਪਾਸ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।

ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਰ ’ਚ ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਅਧਿਆਪਕਾਂ ਦੀ ਭਰਤੀ ਲਈ ਯੋਗਤਾ ਟੈਸਟ ਵਜੋਂ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਸਾਲ ’ਚ ਦੋ ਵਾਰ ਉਕਤ ਟੈਸਟ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ 2024 ’ਚ ਪਹਿਲਾਂ 18 ਜੂਨ ਨੂੰ ਇਹ ਪ੍ਰੀਖਿਆ ਲਈ ਗਈ ਸੀ ਪਰ ਪੇਪਰ ਲੀਕ ਹੋਣ ਦੀ ਖ਼ਬਰ ਫੈਲਣ ਨਾਲ ਇਸ ਨੂੰ ਕੈਂਸਲ ਕਰ ਦਿੱਤਾ ਗਿਆ ਅਤੇ ਫਿਰ ਦੁਬਾਰਾ 28 ਅਗਸਤ ਨੂੰ ਇਹ ਟੈਸਟ ਦੇਸ਼ ਦੇ ਵੱਖ-ਵੱਖ ਸ਼ਹਿਰਾਂ ’ਚ ਲਿਆ ਗਿਆ ਜਿਸ ਦਾ ਨਤੀਜਾ 17 ਅਕਤੂਬਰ ਨੂੰ ਨਿਕਲਿਆ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਉਕਤ ਵਿਦਿਆਰਥੀਆਂ ਟੈਸਟ ਪਾਸ ਕਰ ਲਿਆ ਹੈ।

ਇਸ ਖੁਸ਼ੀ ’ਤੇ ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦਾ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਅਤੇ ਹੋਰ ਅਧਿਆਪਕਾਂ ਦੀ ਮੌਜ਼ੂਦਗੀ ’ਚ ਮੂੰਹ ਮਿੱਠਾ ਕਰਵਾਉਂਦਿਆਂ ਚੰਗੇ ਭਵਿੱਖ ਲਈ ਅਸ਼ੀਰਵਾਦ ਦਿੱਤਾ। ਇਸ ਮੌਕੇ ਡਾ. ਰੰਧਾਵਾ ਨੇ ਕਿਹਾ ਕਿ ਵਿਭਾਗ ਦੇ ਮਿਹਨਤੀ ਸਟਾਫ, ਲਾਇਬ੍ਰੇਰੀ ਅਤੇ ਵਿਭਾਗੀ ਸਹਾਇਕ ਗਤੀਵਿਧੀਆਂ ਕਾਰਨ ਵਿਦਿਆਰਥੀਆਂ ’ਚ ਮੁਕਾਬਲੇ ਦੇ ਟੈਸਟ ਪਾਸ ਕਰਨ ਲਈ ਸਾਰਥਿਕ ਮਾਹੌਲ ਮਿਲਦਾ ਹੈ। ਇਸ ਮੌਕੇ ਡਾ. ਪਰਮਿੰਦਰ ਸਿੰਘ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ ਡਾ. ਜਸਬੀਰ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਦਯਾ ਸਿੰਘ, ਡਾ. ਮਨੀਸ਼, ਡਾ. ਪਰਮਜੀਤ ਸਿੰਘ ਕੱਟੂ, ਡਾ. ਚਿਰਜੀਵਨ ਕੌਰ, ਡਾ. ਗੁਰਿੰਦਰ ਕੌਰ, ਡਾ. ਅਮਨਦੀਪ ਕੌਰ, ਡਾ. ਨਵਜੋਤ ਕੌਰ ਲਵਲੀ, ਡਾ. ਪਰਮਿੰਦਰਜੀਤ ਕੌਰ ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।

Related posts

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Bunty

ਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼

Bunty

ਨਵਜੋਤ ਸਿੱਧੂ ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੇ

Bunty