Punjab

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਵੱਲੋਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਦੌਰਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਜੇਤੂ ਟੀਮ ਨੂੰ ਟਰਾਫ਼ੀ ਦਿੰਦੇ ਹੋਏ ਨਾਲ ਹਨ ਡਾ. ਕੰਵਲਜੀਤ ਸਿੰਘ ਤੇ ਹੋਰ।

ਅੰਮ੍ਰਿਤਸਰ – ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨੂੰ ਜ਼ਰੂਰ ਅਪਨਾਉਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿੱਥੇ ਸਰੀਰਿਕ ਤੰਦਰੁਸਤੀ ਲਈ ਲਾਹੇਵੰਦ ਹੁੰਦੀਆਂ ਹਨ, ਉਥੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ। ਇਸ ਲਈ ਹਰੇਕ ਬੱਚੇ ਨੂੰ ਖੇਡਾਂ ਜਾਂ ਫ਼ਿਰ ਹੋਰ ਗਤੀਵਿਧੀਆਂ ਨੂੰ ਆਪਣੇ ਵਿੱਦਿਅਕ ਕਾਲ ਸਮੇਂ ਲਾਜ਼ਮੀ ਵਿਸ਼ੇ ਦੇ ਤੌਰ ’ਤੇ ਲੈਣਾ ਚਾਹੀਦਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ‘5 ਰੋਜ਼ਾ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਮਹਿਲਾ ਹਾਕੀ ਟੂਰਨਾਮੈਂਟ’ ਦੌਰਾਨ ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਥਾਨ ਦੀ ਟਰਾਫ਼ੀ ਪ੍ਰਦਾਨ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ। ਇਸ ਟੂਰਨਾਮੈਂਟ ’ਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 27 ਟੀਮਾਂ ਨੇ ਭਾਗ ਲਿਆ।

ਇਸ ਤੋਂ ਪਹਿਲਾਂ ਖਾਲਸਾ ਯੂਨੀਵਰਸਿਟੀ ਐਗਜੇਮੀਨੇਸ਼ਨ ਕੰਟਰੋਲਰ ਡੀਨ ਅਤੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਸ: ਛੀਨਾ ਦੀ ਹਾਕੀ ਦੀਆਂ ਟੀਮਾਂ ਨਾਲ ਜਾਣ ਪਛਾਣ ਕਰਵਾਈ। ਇਸ ਮੌਕੇ ਸ: ਛੀਨਾ ਨੇ ਕਾਲਜ ਵਿਖੇ ਟੂਰਨਾਮੈਂਟ ਦੇ ਅਗਾਜ਼ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਚੈਂਪੀਅਨਸ਼ਿਪ ਪਹਿਲਾਂ ਵੀ ਕਾਲਜ ਵਿਖੇ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 5 ਰੋਜ਼ਾ ਦੌਰਾਨ ਵੱਖ-ਵੱਖ ਟੀਮਾਂ ਨੇ ਚੈਂਪੀਅਨਸ਼ਿਪ ਦੌਰਾਨ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਖੇਡ ਦੀ ਭਾਵਨਾ ਨਾਲ ਆਪਣੀ ਕਾਬਲੀਅਤ ਦਾ ਮੁਜ਼ਾਹਰਾ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਉਕਤ ਯੂਨੀਵਰਸਿਟੀ ਦਾ ਇੰਟਰ ਟੂਰਨਾਮੈਂਟ ਕਰਵਾਉਣ ਦਾ ਇਕ ਵਾਰ ਫ਼ਿਰ ਤੋਂ ਸੁਭਾਗ ਕਾਲਜ ਨੂੰ ਪ੍ਰਾਪਤ ਹੋਇਆ ਹੈ ਅਤੇ ਇਸ ਮੁਕਾਬਲੇ ’ਚ ਪੰਜਾਬ ਸਮੇਤ ਸ਼ਿਮਲਾ, ਮੇਰਠ ਆਦਿ ਦੀਆਂ ਕਰੀਬ 27 ਟੀਮਾਂ ਨੇ ਹਾਕੀ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ’ਚ ਉਕਤ ਪਹਿਲੇ ਸਥਾਨ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਦੂਜਾ ਅਤੇ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ, ਰੋਹਤਕ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਟੂਰਨਾਮੈਂਟ ਦੌਰਾਨ ਦ੍ਰੋਣਾਚਾਰੀਆ ਐਵਾਰਡ ਜੇਤੂ ਰਾਸ਼ਟਰੀ ਹਾਕੀ ਕੋਚ ਬਲਦੇਵ ਸਿੰਘ, ਜੂਨੀਅਰ ਕੋਚ ਅਮਰਜੀਤ ਤੋਂ ਇਲਾਵਾ ਹੋਰ ਸਖਸ਼ੀਅਤਾਂ ਤੇ ਵਿਦਿਆਰਥੀ ਹਾਜ਼ਰ ਸਨ।

Related posts

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਲੂਆਂ ਵੱਲੋਂ ਸ਼ਰਧਾਂਜਲੀਆਂ !

admin

ਕਿਸਾਨ ਆਗੂ ਡੱਲੇਵਾਲ ਦਾ ਹਾਲ ਜਾਨਣ ਲਈ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ

admin

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

admin